ਲੋਕ ਸਭਾ 2019 : ਜਗਮੀਤ ਸਿੰਘ ਬਰਾੜ ਨੇ ਸਮੂਹ ਪਰਿਵਾਰ ਸਮੇਤ ਪਾਈ ਵੋਟ
Sunday, May 19, 2019 - 10:28 AM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੜੇਵਾਨ ਵਿਖੇ ਆਪਣੇ ਪਰਿਵਾਰ ਨਾਲ ਮਿਲ ਕੇ ਵੋਟ ਪਾ ਦਿੱਤੀ ਹੈ ਅਤੇ ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਉਗਲ 'ਤੇ ਲਗੇ ਹੋਏ ਨਿਸ਼ਾਨ ਨੂੰ ਦਿਖਾ ਰਹੇ ਹਨ। ਦੱਸ ਦੇਈਏ ਕਿ ਜਗਮੀਤ ਸਿੰਘ ਬਰਾੜ ਕੁਝ ਸਮਾਂ ਪਹਿਲਾ ਹੀ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ।