ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ, 2-3 ਦਿਨਾਂ ’ਚ ਹੋ ਸਕਦੈ ਐਲਾਨ

03/28/2023 6:45:29 PM

ਚੰਡੀਗੜ੍ਹ/ਜਲੰਧਰ : ਜਲੰਧਰ ਦੀ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਚੋਣ ਕਮਿਸ਼ਨ 2-3 ਦਿਨਾਂ ’ਚ ਕਰ ਸਕਦਾ ਹੈ। ਸੂਤਰਾਂ ਮੁਤਾਬਕ ਚੋਣ ਕਮਿਸ਼ਨ ਵਲੋਂ ਜਲੰਧਰ ਜ਼ਿਮਨੀ ਚੋਣ ਲਈ ਤਾਰੀਖ਼ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ ਕਿਉਂਕਿ ਕਮਿਸ਼ਨ ਨੇ ਇਸ ਬਾਬਤ ਤਿਆਰੀਆਂ ਪੂਰੀਆਂ ਕਰ ਲਈਆਂ ਹਨ, ਜਿਸ ਦਾ ਐਲਾਨ 2-3 ਦਿਨਾਂ ਵਿਚ ਕੀਤਾ ਜਾ ਸਕਦਾ ਹੈ। ਉਧਰ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਪੱਧਰ ’ਤੇ ਚੋਣ ਮੁਹਿੰਮ ਵਿੱਢੀ ਹੋਈ ਹੈ। ਕਾਂਗਰਸ ਨੂੰ ਛੱਡ ਕੇ ਬਾਕੀ ਸਿਆਸੀ ਪਾਰਟੀਆਂ ਵਲੋਂ ਅਜੇ ਤਕ ਇਥੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

ਕਾਂਗਰਸ ਐਲਾਨ ਚੁੱਕੀ ਹੈ ਉਮੀਦਵਾਰ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹਾਲਾਂਕਿ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਚੋਣ ਕਮਿਸ਼ਨ ਵਲੋਂ ਨਹੀਂ ਕੀਤਾ ਗਿਆ ਹੈ ਪਰ ਇਸ ਐਲਾਨ ਤੋਂ ਪਹਿਲਾਂ ਹੀ ਕਾਂਗਰਸ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕਰਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਾ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐੱਮ. ਪੀ. ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਹੋਰ ਕਿਸੇ ਪਾਰਟੀ ਨੇ ਨਹੀਂ ਐਲਾਨਿਆ ਉਮਦੀਵਾਰ

ਇਥੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਵੇਂ ਕਾਂਗਰਸ ਨੇ ਉਮਦੀਵਾਰ ਨੂੰ ਮੈਦਾਨ ਵਿਚ ਉਤਾਰ ਦਿੱਤਾ ਹੈ ਪਰ ਅਜੇ ਤਕ ਹੋਰ ਕਿਸੇ ਪਾਰਟੀ ਨੇ ਇਥੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਥੋਂ ਤਕ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੀ ਇਥੇ ਅਜੇ ਤਕ ਉਮੀਦਵਾਰ ਨਹੀਂ ਐਲਾਨਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ, ਜੇ ਕੋਈ ਅਫਸਰ ਤੰਗ ਕਰੇ ਤਾਂ ਮੈਨੂੰ ਫੇਸਬੁੱਕ ’ਤੇ ਕਰੋ ਸ਼ਿਕਾਇਤ : ਧਾਲੀਵਾਲ

ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਖਾਲ੍ਹ ਹੋਈ ਸੀ ਲੋਕ ਸਭਾ ਸੀਟ

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਦਾ ਵੱਡਾ ਝਟਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News