ਲੋਕ ਸਭਾ ਜ਼ਿਮਨੀ ਚੋਣ: ਜਲੰਧਰ 'ਚ 6 ਮਈ ਨੂੰ ਰੋਡ ਸ਼ੋਅ ਕਰਨਗੇ ਅਰਵਿੰਦ ਕੇਜਰੀਵਾਲ

05/02/2023 9:10:03 AM

ਜਲੰਧਰ- ਜਲੰਧਰ ਲੋਕ ਸਭਾ ਸੀਟ 'ਤੇ ਹੋ ਰਹੀ ਉਪ-ਚੋਣ ਲਈ 10 ਮਈ ਨੂੰ ਪੋਲਿੰਗ ਹੋਣ ਜਾ ਰਹੀ ਹੈ। ਪੋਲਿੰਗ ਦੀ ਤਾਰੀਖ਼ ਨੇੜੇ ਆਉਂਦੇ ਹੀ ਸਿਆਸੀ ਸਰਗਰਮੀਆਂ ਅਤੇ ਚੋਣ ਪ੍ਰਚਾਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਮਈ ਨੂੰ ਜਲੰਧਰ ਪਹੁੰਚ ਰਹੇ ਹਨ। ਉਹ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਪੱਖ ਵਿਚ ਜਲੰਧਰ 'ਚ 2 ਦਿਨ ਰੋਡ ਸ਼ੋਅ ਅਤੇ ਰੈਲੀ ਕਰਨਗੇ।

ਇਹ ਵੀ ਪੜ੍ਹੋ: CM ਮਾਨ ਨੇ ਜਲੰਧਰ ਵਾਸੀਆਂ ਨੂੰ ਕੀਤੀ ਅਪੀਲ, ਕਿਹਾ- ਸੁਸ਼ੀਲ ਰਿੰਕੂ ਨੂੰ ਜਿਤਾ ਕੇ ਸਾਡਾ ਹੌਸਲਾ ਵਧਾਓ

ਇੱਥੇ ਦੱਸ ਦੇਈਏ ਕਿ 'ਆਪ' ਵੱਲੋਂ ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਗਿਆ ਸੀ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ ਸੀ।

ਇਹ ਵੀ ਪੜ੍ਹੋ: ਖੁਸ਼ੀਆਂ ਨੂੰ ਲੱਗਾ ਗ੍ਰਹਿਣ, ਚਚੇਰੇ ਭਰਾ ਦਾ ਸੀ ਵਿਆਹ, ਨਵਨੀਤ ਤੇ ਨੀਤੂ ਦੀ ਮੌਤ ਤੋਂ ਬਾਅਦ ਪਿੰਡ ’ਚ ਪਸਰਿਆ ਮਾਤਮ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਟ ਕਰਕੇ ਦਿਓ ਜਵਾਬ।

cherry

This news is Content Editor cherry