11 ਅਕਤੂਬਰ ਨੂੰ ਹੋਵੇਗੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ

Tuesday, Sep 12, 2017 - 07:46 PM (IST)

11 ਅਕਤੂਬਰ ਨੂੰ ਹੋਵੇਗੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ

ਗੁਰਦਾਸਪੁਰ : ਚੋਣ ਕਮਿਸ਼ਨ ਨੇ ਗੁਰਦਾਸਪੁਰ ਲੋਕ ਸਭਾ ਦੀ ਸੀਟ ਲਈ ਜ਼ਿਮਨੀ ਚੋਣ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਪ੍ਰੋਗਰਾਮ ਮੁਤਾਬਕ ਇਸ ਚੋਣ ਲਈ ਨੋਟੀਫਿਕੇਸ਼ਨ 15 ਸਤੰਬਰ ਨੂੰ ਜਾਰੀ ਹੋਵੇਗਾ ਜਦਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਕ 22 ਸਤੰਬਰ ਰੱਖੀ ਗਈ ਹੈ। 27 ਸਤੰਬਰ ਤਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ ਅਤੇ 11 ਅਕਤੂਬਰ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਪੈਣਗੀਆਂ। 15 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੇਰਲਾ ਦੀ ਵੈਂਗਾਰਾ ਵਿਧਾਨ ਸਭਾ ਸੀਟ 'ਤੇ ਵੀ ਇਸੇ ਦਿਨ ਚੋਣ ਹੋਵੇਗੀ।


Related News