ਲੋਕ ਸਭਾ ਹਲਕਾ ਫਿਰੋਜ਼ਪੁਰ ਦੀ ਸੀਟ ਤੋਂ ਚੋਣ ਮੁਕਾਬਲਾ ਹੋ ਸਕਦਾ ਹੈ ਰੋਮਾਂਚਕ

05/05/2019 12:39:29 PM

ਜਲਾਲਾਬਾਦ (ਨਿਖੰਜ, ਜਤਿੰਦਰ) - 19 ਮਈ ਨੂੰ ਪੰਜਾਬ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਚੋਣ ਅਖਾੜਾ ਹੁਣ ਪੂਰੀ ਤਰ੍ਹਾਂ ਨਾਲ ਭੱਖ ਚੁੱਕਾ ਹੈ । ਪੰਜਾਬ ਦੀਆਂ ਪ੍ਰਮੁੱਖ ਪਾਰਟੀਆਂ 'ਚ ਨੈਸ਼ਨਲ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠੋਜੜ ਪਾਰਟੀ, ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਪਾਰਟੀਆਂ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਆਪਣੇ ਆਪਣੇ ਪੱਧਰ 'ਤੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੀਆਂ ਹਨ। ਉਧਰ ਪੰਜਾਬ ਦੀਆਂ 4 ਸੀਟਾਂ 'ਚੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਦੀ ਸੀਟ ਅਹਿਮ ਮੰਨੀ ਜਾ ਰਹੀ ਹੈ, ਜਿਥੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰ੍ਹਾਂ ਅਤੇ ਡਾਇਮੋਕਰੇਟ ਪਾਰਟੀ ਦੇ ਸਾਂਝੇ ਉਮੀਦਵਾਰ ਹੰਸ ਰਾਜ ਗੋਲਡਨ ਚੋਣ ਲੜ ਰਹੇ ਹਨ। ਲੋਕ ਸਭਾ ਹਲਕੇ ਫਿਰੋਜ਼ਪੁਰ 'ਚ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ 'ਚੋਂ ਕਈ ਹਲਕੇ ਸ਼੍ਰੋਮਣੀ ਅਕਾਲੀ ਦਲ ਦੀ ਪਕੜ 'ਚ ਹਨ।

PunjabKesari
ਦੂਜੇ ਪਾਸੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਚੋਣ ਲੜ ਰਹੇ ਹਨ, ਜਿਨ੍ਹਾਂ ਵਲੋਂ ਇਸ ਸੀਟ 'ਤੇ 2 ਲੱਖ ਦੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਤੋਂ 1 ਵਾਰ ਜਿਮਨੀ ਚੋਣ ਅਤੇ 2 ਵਾਰ ਵਿਧਾਇਕ ਰਹਿ ਚੁੱਕੇ ਹਨ, ਜਿਨ੍ਹਾਂ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਤੋਂ ਇਲਾਵਾ ਪਿੰਡਾਂ ਦੀਆਂ ਕੱਚੀਆਂ ਸੜਕਾਂ, ਗਲੀਆਂ, ਨਾਲੀਆਂ ਕੰਕਰੀਟ, ਪਿੰਡਾਂ 'ਚ ਆਰ.ਓ ਸਿਸਟਮ, ਗੰਦੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਨੌਜਵਾਨਾਂ ਲਈ ਖੇਡ ਸਟੇਡੀਅਮ, ਪਿੰਡਾਂ ਅੰਦਰ ਸੇਵਾ ਕੇਂਦਰ ਅਤੇ ਜਲਾਲਾਬਾਦ ਦੇ ਲੋਕਾਂ ਲਈ ਇਕੋ ਛੱਤ ਹੇਠਾਂ ਸਿਹਤ ਸਹੂਲਤਾਂ ਦੇਣ ਲਈ 100 ਬੈੱਡ ਦੇ ਸ਼ਾਨਦਾਰ ਹਸਪਤਾਲ ਦੀ ਬਿਲਡਿੰਗ ਦਾ ਨਿਰਮਾਣ ਕਰਵਾਇਆ। ਜਲਾਲਾਬਾਦ ਦੀ ਜਨਤਾ ਇਨ੍ਹਾਂ ਕੰਮਾਂ ਨੂੰ ਲੈ ਕੇ ਪੂਰਨ ਤੌਰ 'ਤੇ ਸੰਤੁਸ਼ਟ ਜਾਪ ਰਹੀ ਹੈ। ਦੂਜੇ ਪਾਸੇ ਕਾਂਗਰਸੀ ਉਮੀਦਵਾਰ  ਘੁਬਾਇਆ ਦੀ ਗੱਲ ਕੀਤੀ ਜਾਵੇ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ 2 ਵਾਰ ਚੋਣ ਲੜ ਕੇ  ਵਿਧਾਇਕ ਬਣੇ ਸਨ। ਘੁਬਾਇਆ 2009 ਦੀਆਂ ਲੋਕ ਸਭਾ ਚੋਣਾਂ 'ਚ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਚੋਣ ਲੜੇ ਸਨ, ਜਿਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਜਗਮੀਤ ਸਿੰਘ ਬਰਾੜ ਨੂੰ ਹਰਾਇਆ ਸੀ। ਘੁਬਾਇਆ ਦੀ 2014 'ਚ ਸ਼੍ਰੋਮਣੀ ਅਕਾਲੀ ਦਲ ਨਾਲ ਨੇੜਤਾ ਘੱਟ ਹੋਣ ਕਾਰਨ ਅਕਾਲੀ ਦਲ ਨੇ ਘੁਬਾਇਆ ਨੂੰ ਟਿਕਟ ਦੇਣ ਤੋਂ ਨਾਂਹ ਕਰ ਦਿੱਤੀ ਸੀ ਪਰ ਪਾਰਟੀ ਦੇ ਅੰਦਰ ਟਕਸਾਲੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਦਬ ਦਬਾਅ ਕਾਰਨ ਘੁਬਾਇਆ 2014 'ਚ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਟਿਕਟ ਲੈਣ ਲਈ ਸਫਲ ਰਹੇ ਹਨ, ਜਿਨ੍ਹਾਂ ਨੇ ਕਾਂਗਰਸ ਦੇ ਸਿਰਕੱਢ ਆਗੂ ਸੁਨੀਲ ਜਾਖੜ ਨੂੰ ਹਰਾਇਆ ਸੀ। 

ਜ਼ਿਕਰਯੋਗ ਗੱਲ ਇਹ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਸ਼ੇਰ ਸਿੰਘ ਘੁਬਾਇਆ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਨਰਾਜ਼ ਚੱਲ ਰਹੇ ਸਨ, ਕਿਉਂਕਿ ਉਨ੍ਹਾਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ਪਰਿਵਾਰ ਲਈ ਟਿਕਟ ਦੀ ਮੰਗ ਕੀਤੀ ਸੀ ਪਰ ਪਾਰਟੀ ਨੇ ਘੁਬਾਇਆ ਦੇ ਪਰਿਵਾਰ ਨੂੰ ਟਿਕਟ ਦੇਣ ਤੋਂ ਨਾਂਹ ਕਰ ਦਿੱਤੀ ਸੀ। ਜਿਸ ਮਗਰੋਂ ਘੁਬਾਇਆ ਦੇ ਸਪੁੱਤਰ ਦਵਿੰਦਰ ਸਿੰਘ ਘੁਬਾਇਆ ਨੇ ਬਾਗੀ ਹੋ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਸੀ, ਜਿਸ ਨੂੰ ਕਾਂਗਰਸ ਨੇ ਫਾਜ਼ਿਲਕਾ ਤੋਂ ਟਿਕਟ ਦਿੱਤੀ। ਘੁਬਾਇਆ ਦੇ ਸਪੁੱਤਰ ਦਵਿੰਦਰ ਸਿੰਘ ਘੁਬਾਇਆ, ਭਾਜਪਾ ਦੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੂੰ 265 ਵੋਟਾਂ ਨਾਲ ਹਰਾ ਕੇ ਜੇਤੂ ਰਹੈ। ਘੁਬਾਇਆ ਦੇ ਕਾਂਗਰਸ 'ਚ ਸ਼ਾਮਲ ਹੁੰਦਿਆਂ ਕਾਂਗਰਸ ਪਾਰਟੀ 'ਚ ਵਿਰੋਧੀ ਸੁਰ ਉਡਣੇ ਸ਼ੁਰੂ ਹੋ ਗਏ ਤੇ ਵਿਰੋਧ ਕਰਨ ਵਾਲਿਆਂ 'ਚ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ, ਸਾਬਕਾ ਵਿਧਾਇਕ ਫਾਜ਼ਿਲਕਾ ਡਾ. ਮਹਿੰਦਰ ਕੁਮਾਰ ਰਿਣਵਾ ਅਤੇ ਬੁੱਧੀਜੀਵੀ ਸੈਲ ਪੰਜਾਬ ਦੇ ਚੇਅਰਮੈਨ ਅਨੀਸ਼ ਸਿਡਾਨਾ ਸਣੇ ਕਾਂਗਰਸ ਪਾਰਟੀ ਦੇ ਵਰਕਰ ਨਾਰਾਜ਼ ਚੱਲ ਰਹੇ ਸਨ। ਬੀਤੇ ਦਿਨੀਂ ਮੁੱਖ ਮੰਤਰੀ ਵਲੋਂ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਤਿੱਖੇ ਲਹਿੰਦੇ 'ਚ ਜਾਰੀ ਕੀਤੇ ਗਏ ਫਰਮਾਨ ਦੇ ਤਹਿਤ ਭਾਂਵੇ ਕਿ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਅਤੇ ਡਾ. ਮਹਿੰਦਰ ਕੁਮਾਰ ਰਿਣਵਾ ਦੇ ਨਾਮਜ਼ਾਦਗੀ ਪੱਤਰ ਦਾਖਲ ਕਰਨ ਸਮੇਂ ਨਾ ਪੁੱਜਣਾ ਲੋਕਾਂ 'ਚ ਚਰਚਾ ਵਿਸ਼ਾ ਬਣਿਆ ਹੋਇਆ ਹੈ।

ਸ਼ੋਸ਼ਲ ਮੀਡਿਆ 'ਤੇ ਲੋਕ ਘੁਬਾਇਆ ਖਿਲਾਫ ਕੱਢ ਰਹੇ ਹਨ ਭੜਾਸ
ਜ਼ਿਲਾ ਫਾਜ਼ਿਲਕਾ ਦੇ ਇਕ ਪਿੰਡ 'ਚ ਨਿੱਜੀ ਚੈਨਲ ਵਲੋਂ ਕੀਤੀ ਗਈ ਕਵਰਜ਼ੇ ਦੌਰਾਨ ਪਿੰਡ ਦੀ ਇਕ ਮਹਿਲਾ, ਜੋ ਸ਼ੇਰ ਸਿੰਘ ਘੁਬਾਇਆ ਦੇ 10 ਸਾਲਾਂ ਦੇ ਕਾਰਜਕਾਲ 'ਚ ਕਈ ਪ੍ਰਕਾਰ ਦੇ ਤਿੱਖੇ ਵਿਅੰਗ ਕੱਸ ਕਰਕੇ ਤਾਨੇ ਦੇ ਕੇ ਸ਼ੇਰ ਸਿੰਘ ਨੂੰ ਕੋਸਦੀ ਨਜ਼ਰੀ ਆਈ। 

ਘੁਬਾਇਆ ਲੜਦਾ ਹੈ ਬਿਰਾਦਰੀ ਦੇ ਨਾਮ 'ਤੇ ਚੋਣ
ਘੁਬਾਇਆ ਦੇ ਸਿਆਸੀ ਸਫਰ ਦੀ ਗੱਲ ਕੀਤੀ ਜਾਵੇ ਤਾਂ ਸ਼ੇਰ ਸਿੰਘ ਘੁਬਾਇਆ ਜਦੋਂ ਇਕ ਵਾਰ ਚੋਣ ਹਾਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਲਾਇਨ 'ਚ ਖੜ੍ਹੇ ਸਨ ਤਾਂ ਉਨ੍ਹਾਂ ਦੀ ਵਿਰੋਧਤਾ ਕਰ ਰਹੇ ਮਹਰੂਮ ਨੇਤਾ ਜੋਰਾ ਸਿੰਘ ਮਾਨ ਨੇ ਇਕ ਅਖਬਾਰ 'ਚ ਬਿਆਨ ਦਿੱਤਾ ਸੀ ਕਿ ਘੁਬਾਇਆ ਨੂੰ ਹਰਾਉਣ ਵਾਸਤੇ ਸਿਰ ਧੜ ਦੀ ਬਾਜ਼ੀ ਲਗਾ ਦਿਆਗਾਂ। ਅਖਬਾਰ 'ਚ ਬਿਆਨ ਪ੍ਰਕਾਸ਼ਿਤ ਹੋਣ ਮਗਰੋਂ ਘੁਬਾਇਆ ਰਾਏ ਸਿੱਖ ਬਿਰਾਦਰੀ 'ਚ ਹੀਰੋ ਬਣ ਗਏ। ਉਸ ਹਲਕੇ ਦੇ ਲੋਕਾਂ ਨੇ ਦੱਸਿਆ ਕਿ ਜਿੱਤ ਹਾਸਲ ਕਰਨ 'ਤੇ ਘੁਬਾਇਆ ਨੇ ਲੋਕਾਂ ਦੇ ਕੰਮ ਕਰਵਾਉਣੇ ਤਾਂ ਕਿ ਲੋਕਾਂ ਦੇ ਮੱਥੇ ਤੱਕ ਨਹੀਂ ਸੀ ਲੱਗਦੇ ।


rajwinder kaur

Content Editor

Related News