ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਗੁਰਦਾਸਪੁਰ ਤੋਂ ਇਹ ਹੋਣਗੇ ਕਾਂਗਰਸ ਦੇ ਉਮੀਦਵਾਰ!

Monday, Jan 07, 2019 - 07:18 PM (IST)

ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਗੁਰਦਾਸਪੁਰ ਤੋਂ ਇਹ ਹੋਣਗੇ ਕਾਂਗਰਸ ਦੇ ਉਮੀਦਵਾਰ!

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਲੋਂ ਸੋਮਵਾਰ ਨੂੰ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਨਾਂਵਾਂ ਨੂੰ ਲੈ ਕੇ ਰਾਹੁਲ ਗਾਂਧੀ ਨਾਲ ਚਰਚਾ ਕੀਤੀ ਗਈ। ਸੂਤਰਾਂ ਮੁਤਾਬਾਕ ਚਾਰ ਸੀਟਾਂ 'ਤੇ ਮੌਜੂਦਾ ਸੰਸਦ ਮੈਂਬਰਾਂ ਨੂੰ ਪਾਰਟੀ ਮੁੜ ਚੋਣ ਮੈਦਾਨ ਵਿਚ ਉਤਾਰਨ ਦਾ ਵਿਚਾਰ ਕਰ ਰਹੀ ਹੈ, ਜਿਨ੍ਹਾਂ ਵਿਚ ਗੁਰਦਾਸਪੁਰ ਤੋਂ ਸੁਨੀਲ ਜਾਖੜ, ਲੁਧਿਆਣਾ ਤੋਂ ਰਵਨੀਤ ਬਿੱਟੂ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਦੇ ਨਾਮ ਲਗਭਗ ਫਾਈਨਲ ਮੰਨੇ ਜਾ ਰਹੇ ਹਨ। 
ਇਸ ਦੇ ਨਾਲ ਹੀ ਪਟਿਆਲਾ ਤੋਂ ਪਰਨੀਤ ਕੌਰ ਦਾ ਨਾਮ ਵੀ ਚਰਚਾ ਵਿਚ ਹੈ ਪਰ 8 ਸੀਟਾਂ 'ਤੇ ਹੁਣ ਨਾਮ ਤੈਅ ਕਰਨ ਵਿਚ ਜਿਨ੍ਹਾਂ ਔਰਤਾਂ, ਨੌਜਵਾਨ ਵਰਗ ਅਤੇ ਦਲਿਤ ਚਿਹਰੇ 'ਤੇ ਪਾਰਟੀ ਨੇ ਫੌਕਸ ਕਰਨਾ ਹੈ, ਜਿਸ ਲਈ ਪੰਜਾਬ ਕਾਂਗਰਸ ਮੁਖੀ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਜ਼ਿੰਮੇਵਾਰੀ ਲਗਾਈ ਗਈ ਹੈ। ਲੋਕ ਸਭਾ ਚੋਣਾਂ ਲਈ ਤਿੰਨ ਜਾਂ ਚਾਰ ਨਾਮ ਫਾਈਨਲ ਮੰਨੇ ਜਾ ਰਹੇ ਹਨ ਹਾਲਾਂਕਿ ਪ੍ਰਤਾਪ ਸਿੰਘ ਬਾਜਵਾ ਚਾਹੁੰਦੇ ਹਨ ਕਿ ਗੁਰਦਾਸਪੁਰ ਤੋਂ ਉਨ੍ਹਾਂ ਦੀ ਪਤਨੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇ। 


author

Gurminder Singh

Content Editor

Related News