ਜੇ ਜਲੰਧਰ ਲੋਕ ਸਭਾ ਸੀਟ ਅਕਾਲੀ ਦਲ ਜਿੱਤਿਆ ਤਾਂ ਬੰਗਾ ’ਚ ਹੋਵੇਗਾ ਬਸਪਾ ਦਾ ਉਮੀਦਵਾਰ : ਸੁਖਬੀਰ ਬਾਦਲ
Sunday, May 07, 2023 - 06:31 PM (IST)
ਜਲੰਧਰ : ਜਲੰਧਰ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਇਕੱਠੇ ਹੋ ਕੇ ਸਿਆਸਤ ਦੇ ਮੈਦਾਨ ਵਿਚ ਨਿੱਤਰਣਾ ਚਾਹੀਦਾ ਹੈ, ਇਹੋ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਪਿਤਾ ਦੇ ਦਿਹਾਂਤ ਤੋਂ ਬਾਅਦ ਪਹਿਲੀ ਵਾਰ ਸਿਆਸੀ ਮੰਚ ’ਤੇ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਸੂਲਾਂ ਦੀ ਪਾਰਟੀ ਹੈ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਆਪਣੇ ਅਸੂਲਾਂ ’ਤੇ ਖੜ੍ਹੇ ਰਹੇ ਸਨ। ਉਨ੍ਹਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅਸਲੀ ਪਰਿਵਾਰ ਅਕਾਲੀ ਦਲ ਸੀ, ਸੁਖਬੀਰ ਨੇ ਕਿਹਾ ਕਿ ਮੇਰੀ ਭੈਣ ਦਾ ਵਿਆਹ ਸੀ ਤਾਂ ਉਸ ਸਮੇਂ ਬਾਦਲ ਸਾਬ੍ਹ ਜੇਲ੍ਹ ਵਿਚ ਬੰਦ ਸਨ ਅਤੇ ਉਨ੍ਹਾਂ ਸਾਹਮਣੇ ਸ਼ਰਤ ਰੱਖੀ ਗਈ ਕਿ ਜੇਕਰ ਤੁਸੀਂ ਧੀ ਦੇ ਵਿਆਹ ਵਿਚ ਸ਼ਾਮਲ ਹੋਣਾ ਹੈ ਤਾਂ ਮੁਆਫ਼ੀ ਮੰਗ ਲਵੋ ਪਰ ਉਨ੍ਹਾਂ ਨੇ ਆਪਣੇ ਅਸੂਲ ਨਹੀਂ ਛੱਡੇ ਅਤੇ ਵਿਆਹ ਵਿਚ ਸ਼ਾਮਲ ਨਹੀਂ ਹੋਏ।
ਇਹ ਵੀ ਪੜ੍ਹੋ : ਵਿਧਾਇਕ ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ, ਦਰਜ ਮੁਕੱਦਮੇ ’ਚ ਲੱਗੀ ਗੈਰ-ਜ਼ਮਾਨਤੀ ਧਾਰਾ
ਅੱਗੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨਾਂ ਨੇ ਕਦੇ ਵੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ’ਚ ਫਰਕ ਨਹੀਂ ਕੀਤਾ। ਅਕਾਲੀ ਦਲ ਦੇ ਉਮੀਦਵਾਰ ਡਾ. ਸੁੱਖੀ ਨੇਕ ਇਨਸਾਨ ਹਨ ਅਤੇ ਅੱਜ ਲੋੜ ਹੈ ਚੰਗੇ ਨੁਮਾਇੰਦਿਆਂ ਨੂੰ ਚੁਣ ਕੇ ਅੱਗੇ ਭੇਜਿਆ ਜਾਵੇ। ਸੁਖਬੀਰ ਨੇ ਕਿਹਾ ਕਿ ਜੇ ਅਕਾਲੀ ਦਲ ਜਲੰਧਰ ਲੋਕ ਸਭਾ ਸੀਟ ਜਿੱਤ ਜਾਂਦਾ ਹੈ ਤਾਂ ਬੰਗਾ ਦੀ ਸੀਟ ’ਤੇ ਬਸਪਾ ਦਾ ਉਮੀਦਵਾਰ ਮੈਦਾਨ ਵਿਚ ਉਤਾਰਿਆ ਜਾਵੇਗਾ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਕੂਲਾਂ ’ਚ ਪਹਿਲੀ ਵਾਰ ਲਾਗੂ ਕੀਤਾ ਇਹ ਸਿਸਟਮ
ਸੁਖਬੀਰ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗਾ ਬਣਨਾ ਤਾਂ ਬਹੁਤ ਔਖਾ ਹੈ ਪਰ ਉਹ ਫਿਰ ਵੀ ਕੋਸ਼ਿਸ਼ ਕਰਨਗੇ ਕਿ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਸਕਣ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਨੇ ਸਾਰਿਆਂ ਨੂੰ ਇਕੱਠਿਆਂ ਰੱਖਣ ਦੀ ਕੋਸ਼ਿਸ਼ ਕੀਤੀ ਪਰ ਅੱਜ ਸਿਆਸੀ ਪਰਾਟੀਆਂ ਵੋਟਾਂ ਦੀ ਰਾਜਨੀਤੀ ਕਰ ਰਹੀਆਂ ਹਨ, ਜੋ ਦੇਸ਼ ਅਤੇ ਸੂਬੇ ਦੇ ਹਿੱਤ ਵਿਚ ਨਹੀਂ ਹੈ। ਬਾਦਲ ਜੋ ਕਹਿੰਦੇ ਸਨ ਉਹ ਕਰਦੇ ਸਨ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ, ਪੰਜਾਬ ਦੇ ਮੌਸਮ ਨੂੰ ਲੈ ਕੇ ਕੀਤੀ ਤਾਜ਼ਾ ਭਵਿੱਖਬਾਣੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।