ਅਗਲੇ ਹਫਤੇ ਪੱਤੇ ਖੋਲ੍ਹੇਗੀ ਕਾਂਗਰਸ, ਜਾਖੜ ਫਾਈਨਲ, ਬਾਗੀਆਂ ਨੂੰ ਤਾੜਨਾ
Friday, Mar 08, 2019 - 06:39 PM (IST)

ਗੁਰਦਾਸਪੁਰ (ਧਰਮਿੰਦਰ ਠਾਕੁਰ) : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੌਜੂਦਾ ਸੰਸਦ ਮੈਂਬਰ ਸੁਨੀਲ ਜਾਖੜ ਹੀ ਕਾਂਗਰਸ ਦੇ ਉਮੀਦਵਾਰ ਹੋਣਗੇ। ਇਸ ਦਾ ਐਲਾਨ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ ਕੰਡੀ ਡੈਮ ਦੇ ਪ੍ਰਾਜੈਕਟ ਦੇ ਉਦਘਾਟਨ ਦੌਰਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਹੀ ਗੁਰਦਾਸਪੁਰ ਤੋਂ ਮਜ਼ਬੂਤ ਦਾਅਵੇਦਾਰ ਹਨ ਅਤੇ ਟਿਕਟ ਵੀ ਉਨ੍ਹਾਂ ਨੂੰ ਹੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਾਫ ਕੀਤਾ ਕਿ ਜਿਹੜਾ ਵੀ ਲੀਡਰ ਹਾਈਕਮਾਨ ਵਲੋਂ ਐਲਾਨੇ ਉਮੀਦਵਾਰ ਦਾ ਵਿਰੋਧ ਕਰੇਗਾ, ਉਸ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ। ਵਿਰੋਧੀਆਂ ਦੀ ਪਾਰਟੀ ਵਿਚ ਕੋਈ ਜਗ੍ਹਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਅਗਲੇ ਹਫਤੇ ਤਕ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।