ਚਾਰ ਸੀਟਾਂ ''ਤੇ ਆਪਣਿਆਂ ਨਾਲ ਭਿੜੇਗੀ ''ਆਪ'', ਬਦਲਣਗੇ ਸਮੀਕਰਣ
Monday, Apr 29, 2019 - 11:16 AM (IST)
ਮੋਗਾ - 19 ਮਈ ਨੂੰ ਪੰਜਾਬ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਾਰਟੀਆਂ ਵਲੋਂ ਐਲਾਨੇ ਗਏ ਉਮੀਦਵਾਰਾਂ ਨੇ ਆਪਣੇ ਹੱਕ 'ਚ ਚੋਣ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ 'ਚ ਇਕ ਵਾਰ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਹਸ਼ਰ 2014 ਦੀਆਂ ਲੋਕ ਸਭਾ ਚੋਣਾਂ ਵਰਗਾ ਹੋਵੇਗਾ ਜਾਂ ਉਸ ਤੋਂ ਵੱਖਰਾ, ਇਸ ਗੱਲ ਦਾ ਪਤਾ ਤਾਂ ਆਉਣ ਵਾਲੇ ਸਮੇਂ 'ਚ ਹੀ ਪਤਾ ਲੱਗ ਸਕਦਾ ਹੈ। ਦੱਸ ਦੇਈਏ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵਿਰੋਧੀਆਂ ਦੇ ਨਾਲ-ਨਾਲ ਆਪਣੇ ਬਾਗੀ ਉਮੀਦਵਾਰਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਦੀਆਂ ਸੀਟਾਂ 'ਤੇ ਆਪਣੇ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ 4 ਸੀਟਾਂ ਤੋਂ 'ਆਪ' ਦੇ ਉਮੀਦਵਾਰਾਂ ਦੇ ਖਿਲਾਫ ਉਨ੍ਹਾਂ ਦੇ ਬਾਗੀ ਉਮੀਦਵਾਰਾਂ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ ਜਦਕਿ 9 ਸੀਟਾਂ 'ਤੇ ਬਾਗੀ ਆਗੂ 'ਆਪ' ਦੇ ਵਿਰੋਧੀਆਂ ਦੇ ਹੱਕ 'ਚ ਪ੍ਰਚਾਰ ਕਰ ਰਹੇ ਹਨ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਰਫ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਨਹੂੰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਪ੍ਰਚਾਰ ਕਰਨਗੇ।
ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ 'ਆਪ' ਦੇ ਭਗਵੰਤ ਮਾਨ ਨੂੰ ਬਾਗੀ ਜੱਸੀ ਜਸਰਾਜ (ਪੀ. ਡੀ. ਏ) ਟੱਕਰ ਦੇ ਰਹੇ ਹਨ, ਜੋ ਕਿਸੇ ਸਮੇਂ ਕੇਜਰੀਵਾਲ ਦੇ ਕਰੀਬੀ ਮੰਨੇ ਜਾਂਦੇ ਸੀ। ਇਸੇ ਤਰਾਂ ਪਟਿਆਲਾ ਤੋਂ 'ਆਪ' ਟ੍ਰੇਡਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜਿਨ੍ਹਾਂ ਦੇ ਸਾਹਮਣੇ 'ਆਪ' ਦੇ ਬਾਗੀ ਸਾਂਸਦ ਡਾ. ਧਰਮਵੀਰ ਗਾਂਧੀ ਹਨ। ਬਠਿੰਡਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋ.ਬਲਜਿੰਦਰ ਕੌਰ ਨੂੰ 'ਆਪ' ਦੇ ਬਾਗੀ ਹੋਏ ਪੀ. ਡੀ. ਏ. ਉਮੀਦਵਾਰ ਸੁਖਪਾਲ ਸਿੰਘ ਖਹਿਰਾ ਸਿੱਧੀ ਟੱਕਰ ਦੇ ਰਹੇ ਹਨ। ਦੂਜੇ ਪਾਸੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਪ੍ਰੋ. ਸਾਧੂ ਸਿੰਘ ਨੂੰ 'ਆਪ' ਦੇ ਬਾਗੀ ਵਿਧਾਇਕ ਅਤੇ ਪੀ. ਡੀ. ਏ. ਉਮੀਦਵਾਰ ਮਾਸਟਰ ਬਲਦੇਵ ਸਿੰਘ ਵਿਚਕਾਰ ਸਾਹਮਣਾ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਸਾਧੂ ਸਿੰਘ ਨੇ ਸ਼੍ਰੋਮਣੀ ਅਕਾਲੀ ਕਲ ਦੀ ਉਮੀਦਵਾਰ ਪਰਮਜੀਤ ਕੌਰ ਗੁਲਸ਼ਨ ਨੂੰ 1 ਲੱਖ 72 ਹਜ਼ਾਰ ਤੋਂ ਵਧ ਵੋਟਾਂ ਨਾਲ ਹਰਾਇਆ ਸੀ।