2019 ਫਤਿਹ ਕਰਨ ਲਈ ''ਆਪ'' ਨੇ ਅਮਨ ਅਰੋੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Tuesday, Apr 09, 2019 - 06:55 PM (IST)

ਚੰਡੀਗੜ੍ਹ : ਸੁਨਾਮ ਤੋਂ ਵਿਧਾਇਕ ਅਤੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਸੂਬੇ ਦੀ ਪ੍ਰਚਾਰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਮੰਗਲਵਾਰ ਨੂੰ ਦਿੱਲੀ ਵਿਚ ਚੋਣਾਂ ਨੂੰ ਲੈ ਕੇ ਹੋਈ ਕੋਰ ਕਮੇਟੀ ਦੀ ਬੈਠਕ ਦੌਰਾਨ ਕੰਪੇਨ ਕਮੇਟੀ ਦੀ ਕਮਾਨ ਸਰਬਸੰਮਤੀ ਨਾਲ ਅਮਨ ਅਰੋੜਾ ਦੇ ਹੱਥ ਸੌਂਪ ਦਿੱਤੀ ਗਈ।
ਪਾਰਟੀ ਵਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਇਸ ਬਾਰੇ ਐਲਾਨ ਕਰਦੇ ਹੋਏ ਕਿਹਾ ਕਿ ਅਮਨ ਅਰੋੜਾ ਦੇ ਲੰਬੇ ਤਜ਼ਰਬੇ ਤੇ ਸਿਆਸੀ ਕਾਬਲੀਅਤ ਦੇ ਮੱਦੇਨਜ਼ਰ ਹੀ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮਾਨ ਮੁਤਾਬਕ ਚੋਣਾਂ ਦੀ ਪ੍ਰਚਾਰ ਰਣਨੀਤੀ ਬਾਰੇ ਕੋਰ ਕਮੇਟੀ ਦੀ ਇਹ ਬੈਠਕ ਪਾਰਟੀ ਦੇ ਸੂਬਾ ਇੰਚਾਰਜ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਰੱਖੀ ਗਈ ਸੀ। ਬੈਠਕ ਉਪਰੰਤ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵੱਲੋਂ ਜਤਾਏ ਗਏ ਭਰੋਸੇ 'ਤੇ ਖਰਾ ਉੱਤਰਨ ਦੇ ਯਤਨ ਕਰਨਗੇ। ਇਸ ਦੌਰਾਨ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਪਾਰਟੀ ਇਸ ਸੰਬੰਧੀ ਸੂਬਾ ਚੋਣ ਕਮਿਸ਼ਨ ਨਾਲ ਮੁਲਾਕਾਤ ਵੀ ਕਰੇਗੀ।