ਚੋਣਾਂ ਦੇ ਮੱਦੇਨਜ਼ਰ ਗੋਬਿੰਦਗੜ੍ਹ ਦੇ ਐੱਸ.ਐੱਚ.ਓ. ਨੇ ਕੀਤੀ ਚੈਕਿੰਗ

Monday, Mar 04, 2019 - 02:52 PM (IST)

ਚੋਣਾਂ ਦੇ ਮੱਦੇਨਜ਼ਰ ਗੋਬਿੰਦਗੜ੍ਹ ਦੇ ਐੱਸ.ਐੱਚ.ਓ. ਨੇ ਕੀਤੀ ਚੈਕਿੰਗ

ਫਤਿਹਗੜ੍ਹ ਸਾਹਿਬ (ਵਿਪਨ)—ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਉੱਥੇ ਪੁਲਸ ਪ੍ਰਸ਼ਾਸਨ ਵੀ ਕਾਫੀ ਚੁਸਤ ਨਜ਼ਰ ਆ ਰਿਹਾ ਹੈ। ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਪੁਲਸ ਵਲੋਂ ਸ਼ਾਂਤੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਿੱਥੇ ਥਾਂ-ਥਾਂ 'ਤੇ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਉੱਥੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਐੱਸ.ਐੱਚ.ਓ. ਇੰਸਪੈਕਟਰ ਕੁਲਵੰਤ ਸਿੰਘ ਦੀ ਅਗਵਾਈ 'ਚ ਰੇਲਵੇ ਸਟੇਸ਼ਨ 'ਤੇ ਸਰਚ ਮੁਹਿੰਮ ਚਲਾਇਆ ਗਿਆ, ਜਿਸ ਦੇ ਤਹਿਤ ਸਟੇਸ਼ਨ 'ਤੇ ਬੈਠੇ ਯਾਤਰੀਆਂ ਅਤੇ ਆਉਣ-ਜਾਣ ਵਾਲੀਆਂ ਟਰੇਨਾਂ ਦੀ ਚੈਕਿੰਗ ਕੀਤੀ ਗਈ। ਕੁਲਵੰਤ ਸਿੰਘ ਦੀ ਅਗਵਾਈ 'ਚ ਸ਼ਹਿਰ ਦੇ ਜਨਤਕ ਸਥਾਨਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ 'ਤੇ ਸਰਚ ਮੁਹਿੰਮ ਚਲਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਰੇਲਵੇ ਸਟੇਸ਼ਨ 'ਤੇ ਬੈਠੇ ਯਾਤਰੀਆਂ ਅਤੇ ਆਉਣ ਜਾਣ ਵਾਲੀਆਂ ਟਰੇਨਾਂ ਨੂੰ ਚੈੱਕ ਕੀਤਾ ਗਿਆ।

ਇਸ ਦੌਰਾਨ ਐੱਸ.ਐੱਚ.ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਇਹ ਹੈ ਕਿ ਚੋਣਾਂ ਦੇ ਮੱਦੇਨਜ਼ਰ ਕੋਈ ਅਣਹੋਣੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਇਸ ਲਈ ਸ਼ੱਕੀ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਸ਼ੱਕੀ ਜਾਂ ਲਾਵਾਰਿਸ ਚੀਜ਼ ਦਿਖਾਈ ਦਿੰਦੀ ਹੈ ਤਾਂ ਉਨ੍ਹਾਂ ਨੂੰ ਸੂਚਿਤ ਕਰਨ।


author

Shyna

Content Editor

Related News