ਡਾ. ਮਨਮੋਹਨ ਸਿੰਘ ਦੇ ਅੰਮ੍ਰਿਤਸਰ ਤੋਂ ਚੋਣ ਲੜਨ ਦੀ ਚਰਚਾ ''ਤੇ ਭਾਜਪਾ ਦਾ ''ਤੰਜ''
Tuesday, Mar 12, 2019 - 06:54 PM (IST)

ਅੰਮ੍ਰਿਤਸਰ (ਸੁਮਿਤ) : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਅੰਮ੍ਰਿਤਸਰ ਦੀ ਲੋਕ ਸਭਾ ਸੀਟ 'ਤੇ ਚੋਣ ਲੜਨ ਦੀ ਚਰਚਾ 'ਤੇ ਭਾਜਪਾ ਨੇ ਤੰਜ ਕੱਸਿਆ ਹੈ। ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਆਖਿਆ ਹੈ ਕਿ ਡਾ. ਮਨਮੋਹਨ ਸਿੰਘ ਕੋਲ ਤਜ਼ਰਬਾ ਨਹੀਂ ਹੈ। ਚੁੱਘ ਨੇ ਕਿਹਾ ਕਿ ਕਾਂਗਰਸ ਕੋਲ ਲੋਕ ਸਭਾ ਚੋਣਾਂ ਲਈ ਉਮੀਦਵਾਰ ਨਹੀਂ ਹਨ, ਇਸ ਲਈ ਸਾਬਕਾ ਪ੍ਰਧਾਨ ਮੰਤਰੀ ਨੂੰ ਅੰਮ੍ਰਿਤਸਰ ਤੋਂ ਚੋਣ ਲੜਨ ਲਈ ਅਪੀਲ ਕੀਤੀ ਜਾ ਰਹੀ ਹੈ। ਜੇਕਰ ਡਾਕਟਰ ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਲੜਦੇ ਵੀ ਹਨ ਤਾਂ ਵੀ ਇਸ ਨਾਲ ਕੋਈ ਫਰਕ ਨਹੀਂ ਪਵੇਗਾ ਅਤੇ ਕਾਂਗਰਸ ਦੇਸ਼ ਭਰ ਵਿਚੋਂ 40 ਸੀਟਾਂ ਵੀ ਹਾਸਲ ਨਹੀਂ ਕਰ ਸਕੇਗਾ।
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਵਲੋਂ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਫਿਲਹਾਲ ਡਾ. ਮਨੋਮਹਨ ਸਿੰਘ ਨੇ ਖਰਾਬ ਸਿਹਤ ਦਾ ਹਵਾਲਾ ਦੇ ਕੇ ਟਾਲ ਦਿੱਤਾ ਹੈ।