ਕਾਂਗਰਸ ''ਚ ਗੁੱਟਬਾਜ਼ੀ ''ਤੇ ਦੇਖੋ ਕੀ ਬੋਲੇ ਬੀਬੀ ਭੱਠਲ (ਵੀਡੀਓ)

01/19/2019 7:18:50 PM

ਲੁਧਿਆਣਾ : ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੰਜਾਬ ਕਾਂਗਰਸ ਵਿਚ ਕਿਸੇ ਵੀ ਤਰ੍ਹਾਂ ਦੀ ਗੁੱਟਬਾਜ਼ੀ ਤੋਂ ਇਨਕਾਰ ਕੀਤਾ ਹੈ। ਲੁਧਿਆਣਾ ਪਹੁੰਚੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਨੇ ਨਗਰ ਨਿਗਮ ਦੀਆਂ ਅਤੇ ਪੰਚਾਇਤੀ ਚੋਣਾਂ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ, ਇਸੇ ਤਰ੍ਹਾਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਵੱਡੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ 2019 ਦੀਆਂ ਲੋਕ ਸਭਾ ਚੋਣਾਂ ਲਈ ਤਰ-ਬਰ-ਤਿਆਰ ਹੈ ਜਦਕਿ ਸੂਬੇ ਵਿਚ ਵਿਰੋਧੀ ਪਾਰਟੀਆਂ ਖੇਰੂੰ-ਖੇਰੂੰ ਹੋ ਕੇ ਰਹਿ ਗਈਆਂ ਹਨ। 
ਅੱਗੇ ਬੋਲਦੇ ਹੋਏ ਬੀਬੀ ਨੇ ਕਿਹਾ ਕਿ ਅਕਾਲੀ ਦਲ ਸੂਬੇ ਵਿਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਜਦਕਿ ਆਮ ਆਦਮੀ ਪਾਰਟੀ ਸਿਰਫ ਕਾਗਜ਼ਾਂ ਤੱਕ ਸੀਮਿਤ ਹੋ ਕੇ ਰਹਿ ਗਈ ਹੈ। ਇਸ ਲਈ ਪੰਜਾਬ ਵਿਚ ਵਿਰੋਧੀ ਪਾਰਟੀਆਂ ਦਾ ਕੋਈ ਵਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਧਰਮ ਦੀ ਸਿਆਸਤ ਕਰਕੇ ਆਪਣਾ ਖੁੱਸਿਆ ਵਜੂਦ ਵਾਪਸ ਪਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗਾ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਤੀਲਾ-ਤੀਲਾ ਹੋ ਚੁੱਕੀ ਹੈ।


Related News