ਲੋਕ ਸਭਾ ਚੋਣਾਂ ਸਬੰਧੀ ਸੀਨੀਅਰ ਕਾਂਗਰਸੀ ਆਗੂਆਂ ਦੀ ਮੀਟਿੰਗ ਅੱਜ
Friday, Jan 18, 2019 - 09:42 AM (IST)
ਚੰਡੀਗੜ੍ਹ : ਕਾਂਗਰਸ ਹਾਈਕਮਾਨ ਵਲੋਂ ਆਉਂਦੀਆਂ ਲੋਕ ਸਭਾ ਚੋਣਾਂ 'ਚ ਸੂਬੇ ਦੀਆਂ 13 ਲੋਕ ਸਭਾ ਸੀਟਾਂ 'ਤੇ ਉਮੀਦਵਾਰਾਂ ਦੀ ਚੋਣ ਅਤੇ ਰਣਨੀਤੀ ਬਣਾਉਣ ਲਈ ਮੀਟਿੰਗ ਕੀਤੀ ਜਾ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਸਹਾਇਕ ਇੰਚਾਰਜ ਹਰੀਸ਼ ਚੌਧਰੀ ਵਲੋਂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਕਾਂਗਰਸ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਬੈਠਕ ਹੋਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਮਾਲਵੇ ਦੇ ਅੱਧੇ ਜ਼ਿਲਿਆਂ ਦੇ ਵਿਧਾਇਕਾਂ ਦੀ ਕੈਪਟਨ ਨਾਲ ਮੀਟਿੰਗ ਹੋਵੇਗੀ ਅਤੇ ਉਸ ਤੋਂ ਅਗਲੇ ਦਿਨ 19 ਜਨਵਰੀ ਨੂੰ ਵਿਧਾਇਕਾਂ ਨਾਲ ਬਜਟ ਬਾਰੇ ਮੀਟਿੰਗਾਂ ਖਤਮ ਹੋ ਜਾਣਗੀਆਂ।
