ਕਾਂਗਰਸ ਦੇ ਵਿਧਾਇਕ ਤੇ ਰਾਜ ਸਭਾ ਮੈਂਬਰ ਨਹੀਂ ਲੜਨਗੇ ਲੋਕ ਸਭਾ ਚੋਣਾਂ!

Monday, Feb 11, 2019 - 12:07 PM (IST)

ਕਾਂਗਰਸ ਦੇ ਵਿਧਾਇਕ ਤੇ ਰਾਜ ਸਭਾ ਮੈਂਬਰ ਨਹੀਂ ਲੜਨਗੇ ਲੋਕ ਸਭਾ ਚੋਣਾਂ!

ਚੰਡੀਗੜ੍ਹ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਰਾਜ ਸਭਾ ਮੈਂਬਰ, ਵਿਧਾਇਕ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਟਿਕਟ ਨਾ ਦੇਣ ਦੇ ਸੰਕੇਤ ਦਿੱਤੇ ਹਨ। ਰਾਹੁਲ ਗਾਂਧੀ ਦੇ ਇਸ ਸੰਕੇਤ ਨੇ ਪਹਿਲੀ ਵਾਰ ਚੋਣ ਲੜਨ ਵਾਲੇ ਅਤੇ 2014 ਦੀਆਂ ਸੰਸਦੀ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਟਿਕਟ ਤੋਂ ਵਾਂਝੇ ਰਹਿ ਗਏ ਲੋਕਾਂ ਦੀਆਂ ਉਮੀਦਾਂ ਵਧਾ ਦਿੱਤੀਆਂ ਹਨ। ਇਸ ਸਬੰਧੀ ਕਾਂਗਰਸ ਦੇ ਇਕ ਸੀਨੀਅਰ ਆਗੂ ਦਾ ਕਹਿਣਾ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ 'ਇਕ ਪਰਿਵਾਰ, ਇਕ ਟਿਕਟ' ਦੇ ਫਾਰਮੂਲੇ ਨੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਦੌੜ 'ਚੋਂ ਬਾਹਰ ਕਰ ਦਿੱਤਾ ਸੀ ਪਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਅਜਿਹਾ ਨਹੀਂ ਕੀਤਾ ਜਾਵੇਗਾ।

ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਫਰਵਰੀ ਨੂੰ ਖਤਮ ਹੋ ਰਿਹਾ ਹੈ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ 25 ਫਰਵਰੀ ਤੱਕ ਉਮੀਦਵਾਰਾਂ ਦੇ ਨਾਮ ਭੇਜਣ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ 'ਤੇ ਆਖਰੀ ਫੈਸਲਾ ਪਾਰਟੀ ਪ੍ਰਧਾਨ ਅਤੇ ਕੇਂਦਰੀ ਚੋਣ ਕਮੇਟੀ ਵਲੋਂ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੀ. ਪੀ. ਸੀ. ਸੀ. ਨੇ ਪਹਿਲਾਂ ਹੀ 13 ਲੋਕ ਸਭਾ ਸੀਟਾਂ ਲਈ ਆਗੂਆਂ ਨਾਲ ਆਪਣੀਆਂ ਮੀਟਿੰਗਾਂ ਕਰ ਲਈਆਂ ਹਨ ਅਤੇ ਪਟਿਆਲਾ ਸੰਸਦੀ ਸੀਟ ਲਈ ਕੋਈ ਬੈਠਕ ਨਹੀਂ ਹੋਈ ਹੈ, ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਸੰਭਾਵਿਤ ਉਮੀਦਵਾਰ ਮੰਨੀ ਜਾ ਰਹੀ ਹੈ। 


author

Babita

Content Editor

Related News