ਨਾਰਾਜ਼ਗੀਆਂ ਦੂਰ : ਕੈਪਟਨ ਤੇ ਕੇ. ਪੀ. ਨੇ ਨਾਲ ਹੋ ਕੇ ਭਰਵਾਇਆ ਚੌਧਰੀ ਦਾ ਨਾਮਜ਼ਦਗੀ ਪੱਤਰ (ਵੀਡੀਓ)
Monday, Apr 22, 2019 - 04:05 PM (IST)
ਜਲੰਧਰ (ਜਸਪ੍ਰੀਤ)— ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸੰਤੋਖ ਸਿੰਘ ਚੌਧਰੀ ਨੇ ਅੱਜ ਲੋਕ ਸਭਾ ਚੋਣਾਂ ਲਈ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ 'ਚ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ. ਵੀ ਮੌਜੂਦ ਰਹੇ। ਨਾਰਾਜ਼ਗੀਆਂ ਦੂਰ ਹੋਣ ਤੋਂ ਬਾਅਦ ਮਹਿੰਦਰ ਸਿੰਘ ਕੇ. ਪੀ. ਅਤੇ ਕੈਪਟਨ ਅਮਰਿੰਦਰ ਸਿੰਘ ਨੇ ਨਾਲ ਜਾ ਕੇ ਸੰਤੋਖ ਸਿੰਘ ਚੌਧਰੀ ਦਾ ਨਾਮਜ਼ਦਗੀ ਪੱਤਰ ਭਰਵਾਇਆ।
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਤੋਂ ਟਿਕਟ ਨਾ ਮਿਲਣ ਕਰਕੇ ਮਹਿੰਦਰ ਸਿੰਘ ਕੇ.ਪੀ. ਪਹਿਲਾਂ ਸੰਤੋਖ ਸਿੰਘ ਚੌਧਰੀ ਅਤੇ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ, ਜਿਨ੍ਹਾਂ ਨੂੰ ਅੱਜ ਮਨਾਉਣ ਲਈ ਖੁਦ ਕੈਪਟਨ ਅਮਰਿੰਦਰ ਸਿੰਘ ਜਲੰਧਰ ਪਹੁੰਚੇ ਅਤੇ ਕੇ. ਪੀ. ਦੀ ਨਾਰਾਜ਼ਗੀ ਨੂੰ ਦੂਰ ਕੀਤਾ।