ਚੰਡੀਗੜ੍ਹ ''ਚ ਲੋਕ ਸਭਾ ਚੋਣਾਂ ਲਈ ਤਿਆਰੀਆਂ ਮੁਕੰਮਲ

04/23/2019 2:38:41 PM

ਚੰਡੀਗੜ੍ਹ : ਲੋਕ ਸਭਾ ਚੋਣਾਂ ਲਈ 19 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਬੀਤੇ ਦਿਨ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਅਤੇ ਐਡੀਸ਼ਨਲ ਚੀਫ ਇਲੈਕਟੋਰਲ ਅਫਸਰ ਮਨਦੀਪ ਬਰਾੜ ਨੇ ਦੱਸਿਆ ਕਿ 29 ਅਪ੍ਰੈਲ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ ਨਾਮਜ਼ਦਗੀਆਂ ਦੌਰਾਨ ਸਿਰਫ 5 ਲੋਕਾਂ ਨੂੰ ਹੀ ਨੋਮੀਨੇਸ਼ਨ ਰੂਮ 'ਚ ਆਉਣ ਦੀ ਇਜਾਜ਼ਤ ਹੋਵੇਗੀ। 30 ਅਪ੍ਰੈਲ ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ 2 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ, ਜਿਸ ਤੋਂ ਬਾਅਦ 19 ਮਈ ਨੂੰ ਵੋਟਾਂ ਪੈਣਗੀਆਂ। ਮਨਦੀਪ ਬਰਾੜ ਨੇ ਦੱਸਿਆ ਕਿ ਸ਼ਹਿਰ ਦੇ 191 ਪੋਲਿੰਗ ਸਥਾਨਾਂ 'ਤੇ 597 ਪੋਲਿੰਗ ਬੂਥ ਹੋਣਗੇ, ਜਿਨ੍ਹਾਂ 'ਚ 212 ਸੰਵੇਦਨਸ਼ੀਲ ਪੋਲਿੰਗ ਬੂਥ ਹਨ। ਉਨ੍ਹਾਂ ਨੇ ਕਿਹਾ ਕਿ ਵੋਟਰਾਂ ਦੀ ਗਿਣਤੀ ਵਧਣ ਦੇ ਚੱਲਦਿਆਂ ਪਿਛਲੀਆਂ ਲੋਕ ਸਭਾ ਚੋਣਾਂ ਤੋਂ 100 ਪੋਲਿੰਗ ਬੂਥ ਵਧਾਏ ਗਏ ਹਨ। 


Babita

Content Editor

Related News