ਲੋਕ ਸਭਾ ਚੋਣਾਂ : ਪੋਲਿੰਗ ਸਟਾਫ ਨੂੰ ਛੱਡਣ ਲਈ ਗੱਡੀਆਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼

05/18/2019 6:43:10 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਪੋਲਿੰਗ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਪੋਲਿੰਗ ਸਟਾਫ ਨੂੰ ਘਰ ਛੱਡਣ ਦੀ ਜ਼ਿੰਮੇਵਾਰੀ ਸਬੰਧਿਤ ਐੱਸ. ਡੀ. ਐੱਮ. ਦੀ ਹੋਵੇਗੀ। ਇਸ ਲਈ ਵੱਖਰੇ ਤੌਰ 'ਤੇ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸੇ ਨੂੰ ਘਰ ਜਾਣ 'ਚ ਕੋਈ ਦਿੱਕਤ ਪੇਸ਼ ਨਾ ਆਵੇ । ਡਾ. ਰਾਜੂ ਨੇ ਕਿਹਾ ਕਿ ਇਸ ਨੂੰ ਲੈ ਕੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਵਾਲੇ ਦਿਨ ਸਟਾਫ ਨੂੰ ਕਾਫੀ ਸਮਾਂ ਲੱਗ ਜਾਣਾ ਹੈ ।

ਰਾਤ ਨੂੰ ਦੇਰ ਹੋਣ ਕਾਰਨ ਉਨ੍ਹਾਂ ਨੂੰ ਘਰ ਜਾਣ 'ਚ ਦਿੱਕਤ ਪੇਸ਼ ਆਵੇਗੀ । ਇਸ ਲਈ ਜਿਸ ਪੋਲਿੰਗ ਸਟਾਫ ਨੂੰ ਘਰ ਜਾਣ ਲਈ ਕੋਈ ਪ੍ਰਬੰਧ ਨਹੀਂ ਹੋਵੇਗਾ, ਉਨ੍ਹਾਂ ਨੂੰ ਘਰ ਛੱਡਣ ਦੀ ਜ਼ਿੰਮੇਵਾਰੀ ਐੱਸ. ਡੀ. ਐੱਮ. ਦੀ ਹੋਵੇਗੇ । ਇਸ ਲਈ ਵੱਖਰੇ ਤੌਰ 'ਤੇ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ ।


Babita

Content Editor

Related News