ਲੋਕ ਸਭਾ ਚੋਣਾਂ : 2900 ਜਵਾਨ ਸੁਰੱਖਿਆ ''ਚ ਰਹਿਣਗੇ ਤਾਇਨਾਤ

Saturday, May 18, 2019 - 11:14 AM (IST)

ਲੋਕ ਸਭਾ ਚੋਣਾਂ : 2900 ਜਵਾਨ ਸੁਰੱਖਿਆ ''ਚ ਰਹਿਣਗੇ ਤਾਇਨਾਤ

ਕੁਰਾਲੀ (ਬਠਲਾ) : ਜ਼ਿਲੇ 'ਚ ਚੋਣਾਂ ਨਿਰਪੱਖ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕਰਾਉਣ ਲਈ ਜ਼ਿਲਾ ਪ੍ਰਸ਼ਾਸਨ ਨੇ ਪੁਖਤਾ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਅਤੇ ਜ਼ਿਲਾ ਚੋਣ ਅਫਸਰ ਗੁਰਪ੍ਰੀਤ ਕੌਰ ਸਪਰਾ ਅਤੇ ਐੱਸ. ਐੱਸ. ਪੀ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਤਰੀਕੇ ਨਾਲ ਪੂਰਾ ਕਰਨ ਲਈ ਜ਼ਿਲਾ ਪ੍ਰਸ਼ਾਸਨ 24 ਘੰਟੇ ਜੁੱਟਿਆ ਹੋਇਆ ਹੈ। ਪ੍ਰਸ਼ਾਸਨ ਨੇ 2,996 ਮੁਲਾਜ਼ਮ ਅਤੇ 2900 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਸਪਰਾ ਨੇ ਦੱਸਿਆ ਕਿ ਜ਼ਿਲੇ 'ਚ ਪੈਂਦੇ ਤਿੰਨਾਂ ਹੀ ਵਿਧਾਨ ਸਭਾ ਹਲਕਿਆਂ 'ਚ ਕੁੱਲ 7,26,482 ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਜ਼ਿਲਿਆਂ 'ਚ 749 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਚੋਣਾਂ ਲਈ 929 ਈ. ਵੀ. ਐੱਮ. ਅਤੇ ਵੀ. ਵੀ. ਪੈਟ ਦਾ ਇਸਤੇਮਾਲ ਹੋਵੇਗਾ। ਜ਼ਿਲਿਆਂ 'ਚ 12,842 ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਜ਼ਿਲਾ ਪ੍ਰਸ਼ਾਸਨ ਨੇ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਕਈ ਕਦਮ ਚੁੱਕੇ ਸਨ, ਜਿਨ੍ਹਾਂ 'ਚ ਤੋਹਫੇ ਅਤੇ ਆਈ. ਪੀ. ਐੱਲ. ਦੀਆਂ ਟਿਕਟਾਂ ਦਾ ਦੇਣਾ ਸ਼ਾਮਲ ਸੀ। 19 ਮਈ ਨੂੰ ਵੋਟ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਦਿਵਿਆਂਗ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਲਿਆਉਣ ਅਤੇ ਘਰ ਛੱਡਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਗਿਆ ਹੈ।


author

Babita

Content Editor

Related News