'ਜਗਬਾਣੀ' 'ਤੇ ਲੋਕ ਸਭਾ ਚੋਣਾਂ ਦੀ ਵੱਡੀ ਕਵਰੇਜ 'ਲਾਈਵ' (ਵੀਡੀਓ)

Sunday, May 19, 2019 - 03:56 PM (IST)

ਜਲੰਧਰ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀਆਂ 13 ਸੀਟਾਂ 'ਤੇ ਵੋਟਾਂ ਪੈਣ ਦਾ ਕੰਮ ਐਤਵਾਰ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਲੋਕ ਆਪਣੇ ਘਰਾਂ 'ਚੋਂ ਬਾਹਰ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਸੂਬੇ 'ਚ ਅੰਗਹੀਣ ਤੇ ਨੇਤਰਹੀਣ ਲੋਕਾਂ ਦੇ ਵੋਟ ਪਾਉਣ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਦੇ 2.07 ਕਰੋੜ ਵੋਟਰ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸ ਦੇ ਲਈ ਸੂਬੇ 'ਚ ਕੁੱਲ 23213 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ 'ਚੋਂ 240 ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਚੋਣਾਂ ਸਬੰਧੀ ਸੁਰੱਖਿਆ ਦੇ ਮੱਦੇਨਜ਼ਰ ਸੂਬੇ 'ਚ ਅਰਧ ਸੈਨਿਕ ਬਲਾਂ ਦੀਆਂ 215 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
 


author

Babita

Content Editor

Related News