ਜ਼ਿਲ੍ਹੇ ’ਚ ਅਸਲਾ ਜਮ੍ਹਾਂ ਕਰਵਾਉਣ ਦੀ ਤਾਰੀਖ਼ 15 ਅਪ੍ਰੈਲ ਤੱਕ ਵਧਾਈ

04/07/2024 5:27:32 PM

ਪਟਿਆਲਾ (ਜੋਸਨ) : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਾਰੀਖ਼ 15 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ। ਏ. ਡੀ. ਸੀ. ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 7 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 15 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।

ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕਹਿੱਤ ’ਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ-ਮਿਲਟਰੀ ਫੋਰਸਜ਼, ਬਾਵਰਦੀ ਪੁਲਸ ਕਰਮਚਾਰੀਆਂ ਅਤੇ ਬੈਂਕਾਂ ’ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਣਗੇ।


Babita

Content Editor

Related News