ਚੋਣ ਕਮਿਸ਼ਨ ਨੇ ਅਕਾਲੀ ਦਲ ਨੂੰ ਭੇਜਿਆ ਨੋਟਿਸ

03/15/2019 6:46:15 PM

ਚੰਡੀਗੜ੍ਹ (ਮਨਮੋਹਨ ਸਿੰਘ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਚੋਣ ਕਮਿਸ਼ਨ ਨੇ ਅਕਾਲੀ ਦਲ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਖਡੂਰ ਸਾਹਿਬ ਰੈਲੀ ਦੌਰਾਨ ਸ਼ਰਾਬ ਵਰਤਾਏ ਜਾਣ 'ਤੇ ਜਾਰੀ ਹੋਇਆ ਹੈ। ਚੋਣ ਕਮਿਸ਼ਨ ਨੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਰੈਲੀ ਕਰਵਾਉਣ ਵਾਲੇ ਗੁਰਿੰਦਰ ਸਿੰਘ ਟੋਨੀ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆਂ 'ਚ ਜਵਾਬ ਦੇਣ ਨੂੰ ਕਿਹਾ ਹੈ। 
ਦੱਸ ਦਈਏ ਕਿ ਖਡੂਰ ਸਾਹਿਬ 'ਚ ਅਕਾਲੀ ਦਲ ਦੀ ਰੈਲੀ ਦੌਰਾਨ ਬਿਨਾਂ ਇਜਾਜ਼ਤ ਸ਼ਰਾਬ ਵਰਤਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸਦੀ ਵੀਡਿਓ ਵੀ ਵਾਇਰਲ ਹੋਈ ਸੀ। ਰੈਲੀ 'ਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ। 
ਇਥੇ ਇਹ ਵੀ ਦੱਸਣਯੋਗ ਹੈ ਕਿ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਰੈਲੀ 'ਚ ਸ਼ਰਾਬ ਵਰਤਾਏ ਜਾਣ ਦਾ ਮਾਮਲਾ ਜਦੋਂ ਸਾਹਮਣੇ ਆਇਆ ਤਾਂ ਚੋਣ ਕਮਿਸ਼ਨ ਨੇ ਡੀ. ਸੀ. ਤੋਂ ਇਸ ਸਾਰੇ ਮਾਮਲੇ ਦੀ ਰਿਪੋਰਟ ਮੰਗੀ। ਡੀ.ਸੀ. ਦੀ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਨੋਟਿਸ ਕੀਤਾ ਗਿਆ ਹੈ। ਚੋਣ ਜ਼ਾਬਤੇ ਦੀ ਉਲੰਘਣਾ ਦਾ ਸੂਬੇ 'ਚ ਇਹ ਦੂਸਰਾ ਮਾਮਲਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਵਲੋਂ ਬਿਨਾਂ ਇਜਾਜ਼ਤ ਰੈਲੀ ਕਰਨ 'ਤੇ ਨੋਟਿਸ ਜਾਰੀ ਹੋ ਚੁੱਕਾ ਹੈ।


Gurminder Singh

Content Editor

Related News