ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਬਠਿੰਡਾ ''ਚ ਵੱਡਾ ਝਟਕਾ
Saturday, Jan 12, 2019 - 06:40 PM (IST)

ਬਠਿੰਡਾ (ਅਮਿਤ) : ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਅਸਤੀਫਿਆਂ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਪੁਰਾਣੇ ਅਤੇ ਦਿੱਗਜ ਚਾਰ ਕੌਂਸਲਰਾਂ ਨੇ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ। ਇਨ੍ਹਾਂ ਵਿਚ ਨਿਰਮਲ ਸੰਧੂ, ਰਾਜੂ ਸਰਾਂ, ਮਾਸਟਰ ਹਰਮੰਦਰ ਸਿੰਘ ਅਤੇ ਰਾਜਿੰਦਰ ਸਿੱਧੂ ਸ਼ਾਮਲ ਹਨ।