ਟਕਸਾਲੀਆਂ ਨਾਲ ਗਠਜੋੜ ''ਤੇ ਭਗਵੰਤ ਮਾਨ ਦਾ ਵੱਡਾ ਬਿਆਨ
Tuesday, Mar 12, 2019 - 06:54 PM (IST)

ਸੰਗਰੂਰ (ਰਾਜੇਸ਼ ਕੋਹਲੀ) : ਅਕਾਲੀ ਦਲ ਟਕਸਾਲੀ ਨਾਲ ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਸੰਗਰੂਰ ਪਹੁੰਚੇ ਭਗਵੰਤ ਮਾਨ ਦਾ ਕਹਿਣਾ ਹੈ ਕਿ ਟਕਸਾਲੀਆਂ ਨਾਲ ਸਮਝੌਤੇ 'ਤੇ ਫੈਸਲਾ ਜਲਦ ਹੋ ਜਾਵੇਗਾ। ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਨੂੰ ਲੈ ਕੇ ਚੱਲ ਰਹੇ ਰੇੜਕੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਸੀਟ ਨੂੰ ਲੈ ਕੇ ਕੋਈ ਦਿੱਕਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਅਤੇ ਬਾਦਲਾਂ ਦੇ ਗਠਜੋੜ ਨੂੰ ਹਰਾਉਣ ਲਈ ਇਕੱਠੇ ਹੋ ਕੇ ਇਕ-ਦੂਜੇ ਨੂੰ ਮਜ਼ਬੂਤ ਕਰਾਂਗੇ।
ਇਸ ਤੋਂ ਇਲਾਵਾ ਭਗਵੰਤ ਮਾਨ ਨੇ ਬਸਪਾ ਨੂੰ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨਾਲ ਗਠਜੋੜ ਕਰਨ 'ਤੇ ਗੁੱਡ-ਲੱਕ ਕਿਹਾ। ਮਾਨ ਨੇ ਕਿਹਾ ਕਿ ਉਹ ਆਪਣਾ ਰਿਪੋਰਟ ਕਾਰਡ ਲੈ ਕੇ ਜਨਤਾ ਵਿਚ ਜਾਣਗੇ ਅਤੇ ਇਸੇ ਆਧਾਰ 'ਤੇ ਜਨਤਾ ਤੋਂ ਵੋਟ ਮੰਗਣਗੇ।