ਲੋਕ ਸਭਾ ਚੋਣਾਂ ਤੋਂ ਪਹਿਲਾਂ ਟਕਸਾਲੀਆਂ ਦਾ ਬਾਦਲਾਂ ਨੂੰ ਝਟਕਾ!

Wednesday, Mar 27, 2019 - 02:56 PM (IST)

ਲੋਕ ਸਭਾ ਚੋਣਾਂ ਤੋਂ ਪਹਿਲਾਂ ਟਕਸਾਲੀਆਂ ਦਾ ਬਾਦਲਾਂ ਨੂੰ ਝਟਕਾ!

ਗੁਰਦਾਸਪੁਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਟਕਸਾਲੀ ਨੇ ਗੁਰਦਾਸਪੁਰ ਵਿਚ ਅਕਾਲੀ-ਭਾਜਪਾ ਨੂੰ ਝਟਕਾ ਦਿੱਤਾ ਹੈ। ਗੁਰਦਾਸਪੁਰ ਵਿਚ ਵੱਖ-ਵੱਖ ਅਹੁਦਿਆਂ 'ਤੇ ਰਹਿ ਚੁੱਕੇ 31 ਅਕਾਲੀ ਲੀਡਰ ਪਾਰਟੀ ਨੂੰ ਅਲਵਿਦਾ ਆਖ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗਏ। ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਅਕਾਲੀ ਲੀਡਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਕਤ ਆਗੂ 3 ਪੀੜੀਆਂ ਤੋਂ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਸਨ ਪਰ ਅੱਜ ਉਨ੍ਹਾਂ ਬਾਦਲ ਪਰਿਵਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। 
ਸੇਖਵਾਂ ਨੇ ਕਿਹਾ ਕਿ ਉਨ੍ਹਾਂ ਅਕਾਲੀ ਦਲ ਨਾਲ ਧੋਖਾ ਨਹੀਂ ਕੀਤਾ ਸਗੋਂ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲੀ ਦਲ 'ਤੇ ਕਬਜ਼ਾ ਕੀਤਾ ਹੋਇਆ ਹੈ ਜਦਕਿ ਇਹ ਪਰਿਵਾਰ ਕਿਸੇ ਹੋਰ ਨੂੰ ਅਕਾਲੀ ਵੀ ਨਹੀਂ ਮੰਨਦਾ। ਸੇਖਵਾਂ ਨੇ ਕਿਹਾ ਅੱਜ ਬਾਦਲ ਪਰਿਵਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਹੀ ਲੋਕ ਅਕਾਲੀ ਦਲ ਤੋਂ ਕਿਨਾਰਾ ਕਰ ਰਹੇ ਹਨ।  


author

Gurminder Singh

Content Editor

Related News