ਗਠਜੋੜ ਦੀ ਆਸ ਟੁੱਟਣ ਪਿੱਛੋਂ ਕੇਜਰੀਵਾਲ ਨੇ ਸੱਦੀ ਪੰਜਾਬ ਦੇ ਲੀਡਰਾਂ ਦੀ ਬੈਠਕ
Friday, Mar 29, 2019 - 06:25 PM (IST)
ਨਵੀਂ ਦਿੱਲੀ/ਚੰਡੀਗੜ੍ਹ (ਕਮਲ ਕਾਂਸਲ) : ਕਾਂਗਰਸ ਪਾਰਟੀ ਨਾਲ ਗਠਜੋੜ ਸਿਰੇ ਨਾ ਚੜ੍ਹਣ ਤੋਂ ਬਾਅਦ ਆਮ ਆਦਮੀ ਪਾਰਟੀ ਹੁਣ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰੇਗੀ। ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜੀਰਵਾਲ ਵਲੋਂ ਪੰਜਾਬ ਕਮੇਟੀ ਦੇ ਲੀਡਰਾਂ ਨੂੰ ਨਵੀਂ ਦਿੱਲੀ ਸੱਦ ਕੇ ਉਨ੍ਹਾਂ ਨਾਲ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ। ਉਂਝ ਪਾਰਟੀ ਵਲੋਂ ਇਸ ਬੈਠਕ ਨੂੰ ਪ੍ਰਚਾਰ ਦੀ ਰਣਨੀਤੀ ਬਾਰੇ ਗੱਲਬਾਤ ਕਰਨ ਲਈ ਸੱਦੀ ਗਈ ਰਸਮੀ ਬੈਠਕ ਦੱਸਿਆ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਹੁਣ ਤਕ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਅੱਠ 'ਤੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਚੁੱਕੀ ਹੈ। ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਸ ਵਾਰ ਪਾਰਟੀ ਪਿਛਲੀਆਂ ਲੋਕ ਸਭਾ ਚੋਣਾਂ ਨਾਲੋਂ ਵੱਧ ਸੀਟਾਂ ਜਿੱਤ ਕੇ ਪਾਰਲੀਮੈਂਟ ਵਿਚ ਪੁੱਜੇਗੀ।