ਭਗਵੰਤ ਮਾਨ ਨੇ ਸੰਗਰੂਰ ਤੋਂ ਭਰਿਆ ਨਾਮਜ਼ਦਗੀ ਪੱਤਰ
Friday, Apr 26, 2019 - 02:48 PM (IST)
ਸੰਗਰੂਰ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਸਾਦੇ ਢੰਗ ਨਾਲ ਕਾਗਜ਼ ਦਾਖਲ ਕਰਨ ਪਹੁੰਚੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਮਾਂ ਤੋਂ ਇਲਾਵਾ ਸੰਗਰੂਰ ਅਤੇ ਬਰਨਾਲਾ ਨਾਲ ਸੰਬੰਧਤ ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕ ਹਰਪਾਲ ਚੀਮਾ, ਅਮਨ ਅਰੋੜ, ਮੀਤ ਹੇਅਰ ਅਤੇ ਕੁਲਵੰਤ ਸਿੰਘ ਪੰਡੋਰੀ ਉਨ੍ਹਾਂ ਦੇ ਨਾਲ ਮੌਜੂਦ ਸਨ।