ਮੰਤਰੀਆਂ ਤੇ ਵਿਧਾਇਕਾਂ ਨੂੰ ਕੈਪਟਨ ਦੀ ਦੋ ਟੁੱਕ, ਉਮੀਦਵਾਰ ਜਿਤਾਓ ਨਹੀਂ ਤਾਂ ਖੁੱਸੇਗੀ ਕੁਰਸੀ
Wednesday, Apr 24, 2019 - 06:35 PM (IST)
ਚੰਡੀਗੜ੍ਹ : 2019 ਦਾ ਕਿਲਾ ਫਤਿਹ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਧਾਇਕਾਂ ਤੇ ਮੰਤਰੀਆਂ ਨੂੰ ਸਖਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਹਵਾਲੇ ਨਾਲ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਮੰਤਰੀਆਂ ਤੇ ਵਿਧਾਇਕਾਂ ਦੀ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਲਈ ਜਵਾਬਦੇਹੀ ਤੈਅ ਕੀਤੀ ਗਈ ਹੈ। ਜੇਕਰ ਕੋਈ ਮੰਤਰੀ ਜਾਂ ਵਿਧਾਇਕ ਆਪਣੇ ਹਲਕੇ 'ਚ ਕਾਂਗਰਸੀ ਉਮੀਦਵਾਰ ਨੂੰ ਜਿੱਤ ਦਿਵਾਉਣ ਵਿਚ ਅਸਫਲ ਰਹਿੰਦਾ ਹੈ ਤਾਂ ਅਜਿਹੇ ਵਿਚ ਵਿਚ ਉਸ ਨੂੰ ਖਾਮਿਆਜ਼ਾ ਭੁਗਤਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
ਕੈਪਟਨ ਮੁਤਾਬਕ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ 'ਮਿਸ਼ਨ 13' ਨੂੰ ਪੂਰਾ ਕਰਨ ਲਈ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਲੀਡਰਸ਼ਿਪ 'ਚ ਕਾਂਗਰਸ ਹਾਈਕਮਾਂਡ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਸਪੱਸ਼ਟ ਹੈ ਕਿ ਚੋਣਾਂ 'ਚ ਕਾਰਗੁਜ਼ਾਰੀ ਦੇ ਆਧਾਰ 'ਤੇ ਹੀ ਮੰਤਰੀਆਂ ਦਾ ਭਵਿੱਖ ਤੈਅ ਕੀਤਾ ਜਾਵੇਗਾ। ਉੱਥੇ ਹੀ ਵਿਧਾਇਕਾਂ ਨੂੰ ਮੁੱਖ ਮੰਤਰੀ ਨੇ ਕਿਹਾ ਹੈ ਕਿ ਜਿਨ੍ਹਾਂ ਦੇ ਹਲਕੇ 'ਚ ਵੋਟਾਂ ਘੱਟ ਹੋਈਆਂ, ਉਨ੍ਹਾਂ ਨੂੰ ਅਗਲੀਆਂ ਚੋਣਾਂ 'ਚ ਟਿਕਟ ਨਹੀਂ ਦਿੱਤੀ ਜਾਵੇਗੀ।