ਰੁੱਸੇ ਕੇ. ਪੀ. ਨੂੰ ਕੈਪਟਨ ਅਮਰਿੰਦਰ ਸਿੰਘ ਦਾ ਠੋਕਵਾਂ ਜਵਾਬ
Saturday, Apr 13, 2019 - 06:16 PM (IST)

ਜਲੰਧਰ (ਸੁਨੀਲ ਮਹਾਜਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਸੀਟ ਨੂੰ ਲੈ ਕੇ ਨਾਰਾਜ਼ ਚਲ ਰਹੇ ਮਹਿੰਦਰ ਸਿੰਘ ਕੇ. ਪੀ. ਨੂੰ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪਹਿਲਾਂ ਹੀ ਕੇ.ਪੀ. ਨੂੰ ਕਈ ਅਹੁਦਿਆਂ ਤੋਂ ਨਵਾਜ਼ ਚੁੱਕੀ ਹੈ, ਹੁਣ ਉਨ੍ਹਾਂ ਨੂੰ ਪਾਰਟੀ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਜਲੰਧਰ ਤੋਂ ਮੌਜੂਦਾ ਐੱਮ. ਪੀ. ਅਤੇ ਕਾਂਗਰਸ ਦੇ ਉਮੀਦਵਾਰ ਸੰਤੋਖ ਚੋਧਰੀ ਦਾ ਸਾਥ ਦੇਣਾ ਚਾਹੀਦਾ ਹੈ।
ਉਧਰ ਜਲੰਧਰ ਤੋਂ ਲੋਕ ਸਭਾ ਚੋਣਾਂ ਦੀ ਟਿਕਟ ਨਾ ਮਿਲਣ ਕਰਕੇ ਮਹਿੰਦਰ ਸਿੰਘ ਕੇ.ਪੀ. ਅਜੇ ਤਕ ਬਾਗੀ ਤੇਵਰ ਅਪਣਾਏ ਹੋਏ ਹਨ। ਉੁਨ੍ਹਾਂ ਵਲੋਂ ਲੋਕ ਸਭਾ ਚੋਣ ਆਜ਼ਾਦ ਚੋਣ ਲੜਣ ਦੇ ਲਗਾਤਾਰ ਸੰਕੇਤ ਦਿੱਤੇ ਜਾ ਰਹੇ ਹਨ।
ਦੂਜੇ ਪਾਸੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸੰਤੋਖ ਸਿੰਘ ਚੌਧਰੀ ਨੇ ਕੇ. ਪੀ. ਵਲੋਂ ਕੀਤੀ ਗਈ ਬਗਾਵਤ 'ਤੇ ਬੋਲਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਆਜ਼ਾਦ ਚੋਣ ਨਾ ਲੜ ਕੇ ਸਗੋਂ ਪਾਰਟੀ ਦੇ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ।