ਘੁਬਾਇਆ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਖੁਦ ਆਉਣਗੇ ਕੈਪਟਨ

04/24/2019 6:34:51 PM

ਜਲਾਲਾਬਾਦ (ਸੇਤੀਆ) : ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਵਲੋਂ 29 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਪਹੁੰਚ ਰਹੇ ਹਨ। ਇਹ ਜਾਣਕਾਰੀ ਘੁਬਾਇਆ ਦੇ ਕਰੀਬੀਆਂ ਵਲੋਂ ਦਿੱਤੀ ਗਈ ਹੈ। ਸ਼ੇਰ ਸਿੰਘ ਘੁਬਾਇਆ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਹੋਈ ਸੀ ਅਤੇ 29 ਅਪ੍ਰੈਲ ਨੂੰ ਕੈਪਟਨ ਅਮਰਿੰਦਰ ਸਿੰਘ ਜਿੱਥੇ ਉਨ੍ਹਾਂ ਦੇ ਨਾਲ ਹੋਣਗੇ, ਉਥੇ ਹੀ ਰੁੱਸੇ ਕਾਂਗਰਸੀਆਂ ਨੂੰ ਮਨਾ ਕੇ ਇਕ ਮੰਚ 'ਤੇ ਇਕੱਠੇ ਕਰਨਗੇ। 
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮਿਸ਼ਨ-13 ਨੂੰ ਸਫਲ ਬਨਾਉਣ ਲਈ ਵੋਟਰਾਂ ਅਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਇਥੇ ਦੱਸਣਯੋਗ ਹੈ ਕਿ ਬੀਤੇ ਸਮੇਂ ਦੌਰਾਨ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਇਨਕਾਰ ਕਰ ਦਿੱਤਾ ਹੈ ਅਤੇ ਟਿਕਟ ਵਿਵਾਦ ਦੇ ਚਲਦਿਆਂ ਉਹ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਨਹੀਂ ਆਉਣਗੇ ਪਰ ਘੁਬਾਇਆ ਸਮਰਥਕਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ 29 ਅਪ੍ਰੈਲ ਨੂੰ ਜ਼ਰੂਰ ਪਹੁੰਚਣਗੇ।


Gurminder Singh

Content Editor

Related News