ਕਾਂਗਰਸ ਦੇ ਇਨ੍ਹਾਂ ਉਮੀਦਵਾਰਾਂ ਨੇ ਭਰੀਆਂ ਅੱਜ ਨਾਮਜ਼ਦਗੀਆਂ

04/23/2019 5:45:46 PM

ਹੁਸ਼ਿਆਰਪੁ/ਅੰਮ੍ਰਿਤਸਰ/ਤਰਨਤਾਰਨ (ਅਮਰੀਕ ਕੁਮਾਰ/ਵਿਜੇ ਅਰੋੜਾ) : ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ 'ਚ ਨਾਮਜ਼ਦਗੀਆਂ ਭਰਨ ਦਾ ਆਗਾਜ਼ ਹੋ ਚੁੱਕਾ ਹੈ। ਨਾਮਜ਼ਦਗੀ ਭਰਨ ਦੇ ਅੱਜ ਦੂਜੇ ਦਿਨ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਨਾਮਜ਼ਦਗੀ ਪੱਤਰ ਭਰੇ। ਡਾ. ਰਾਜ ਕੁਮਾਰ ਚੱਬੇਵਾਲ ਦੇ ਨਾਲ ਸੀਨੀਅਰ ਕਾਂਗਰਸੀ ਨੇਤਾ ਮਹਿੰਦਰ ਸਿੰਘ ਕੇ. ਪੀ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਮੌਜੂਦ ਰਹੇ। ਇਸ ਦੌਰਾਨ ਆਸ਼ਾ ਕੁਮਾਰੀ ਨੇ ਮੀਡੀਆ ਨਾਲ ਗੱਲ-ਬਾਤ ਕੀਤੀ। 


ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਵੀ ਅੱਜ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਔਜਲਾ ਨਾਲ ਕੈਬਨਿਟ ਮੰਤਰੀ ਓ. ਪੀ. ਸੋਨੀ, ਕੈਬਨਿਟ ਮੰਤਰੀ ਸੁੱਖ ਸਰਕਾਰੀਆ, ਵਿਧਾਇਕ ਰਾਜ ਕੁਮਾਰ ਵੇਰਕਾ, ਨਵਜੋਤ ਕੌਰ ਸਿੱਧੂ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ। 
ਦੂਜੇ ਪਾਸੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਆਪਣੀ ਮਾਂ ਨਾਲ ਅਤੇ 7 ਮੌਜੂਦਾ ਵਿਧਾਇਕਾਂ ਨਾਲ ਨਾਮਜ਼ਦਗੀ ਭਰਨ ਪਹੁੰਚੇ। ਇਸ ਦੌਰਾਨ ਜਸਬੀਰ ਸਿੰਘ ਡਿੰਪਾ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਹਿਤ ਖਰਾਬ ਸੀ ਜਿਸ ਕਾਰਨ ਉਹ ਨਹੀਂ ਪਹੁੰਚ ਸਕੇ। 

Gurminder Singh

This news is Content Editor Gurminder Singh