ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਾਈ ਪਰਿਵਾਰ ਸਮੇਤ ਵੋਟ

05/19/2019 12:02:45 PM

ਪਟਿਆਲਾ (ਬਲਜਿੰਦਰ)—ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਰਿਵਾਰ ਸਮੇਤ ਪਟਿਆਲਾ 'ਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਗਾਂਧੀ ਨੇ ਕਿਹਾ ਕਿ ਦੇਸ਼ 'ਚ ਬਦਲਾਅ ਦਾ ਦੌਰ ਹੈ ਅਤੇ ਅੱਜ ਦਾ ਨੌਜਵਾਨ ਆਪਣੀ ਵੋਟ ਦਾ ਸੋਚ-ਸਮਝ ਕੇ ਇਸਤੇਮਾਲ ਕਰ ਰਿਹਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਟਿਆਲਾ 'ਚ ਤਿਕੌਣਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ, ਜਿਸ 'ਚ ਕਾਂਗਰਸ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਅਤੇ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਮੁਕਾਬਲੇ 'ਚ ਹਨ। ਜਾਣਕਾਰੀ ਮੁਤਾਬਕ ਪਟਿਆਲਾ 'ਚ ਵੋਟਰਾਂ 'ਚ ਕਾਫੀ ਉਤਸ਼ਾਹ ਦਿਖਾਈ ਦੇ ਰਿਹਾ ਹੈ।


Shyna

Content Editor

Related News