ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਨੂੰ ਚੋਣ ਕਮਿਸ਼ਨ ਦੀ ਚਿਤਾਵਨੀ
Tuesday, May 14, 2019 - 06:53 PM (IST)

ਚੰਡੀਗੜ੍ਹ (ਭੁੱਲਰ) : ਚੋਣ ਕਮਿਸ਼ਨ ਨੇ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੂੰ ਚਿਤਾਵਨੀ ਦਿੱਤੀ ਹੈ। ਚੋਣ ਕਮਿਸ਼ਨ ਨੇ ਇਹ ਕਾਰਵਾਈ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਦਰਬਾਰਾ ਸਿੰਘ ਗੁਰੂ ਨੇ ਚੋਣ ਕਮਿਸ਼ਨ ਨੂੰ ਕਿਹਾ ਸੀ ਕਿ ਅਮਰ ਸਿੰਘ ਨਕੋਦਰ ਬੇਅਦਬੀ ਕਾਂਡ ਨੂੰ ਲੈ ਕੇ ਉਨ੍ਹਾਂ ਖਿਲਾਫ ਟਿੱਪਣੀਆਂ ਕਰ ਰਹੇ ਹਨ।
ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਦਾ ਕਹਿਣਾ ਹੈ ਕਿ ਇਸ ਬਾਰੇ ਜ਼ਿਲਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਗਈ ਸੀ। ਜਾਂਚ ਰਿਪੋਰਟ ਵਿਚ ਸ਼ਿਕਾਇਤ ਦੇ ਤੱਥ ਸਹੀ ਪਾਏ ਜਾਣ ਤੋਂ ਬਾਅਦ ਹੀ ਕਮਿਸ਼ਨ ਵਲੋਂ ਅਮਰ ਸਿੰਘ ਨੂੰ ਅੱਗੇ ਤੋਂ ਅਜਿਹੀ ਕੋਈ ਵੀ ਟਿੱਪਣੀ ਨਾ ਕਰਨ ਦੀ ਹਦਾਇਤ ਦਿੰਦੇ ਹੋਏ ਪੱਤਰ ਜਾਰੀ ਕੀਤਾ ਗਿਆ ਹੈ।