ਅੰਮ੍ਰਿਤਸਰ : ਚੋਣ ਕਮਿਸ਼ਨ ਵਲੋਂ ਰਾਜਾਸਾਂਸੀ ਦੇ ਇਸ ਬੂਥ ''ਤੇ ਮੁੜ ਚੋਣਾਂ ਕਰਵਾਉਣ ਦਾ ਐਲਾਨ

Monday, May 20, 2019 - 06:46 PM (IST)

ਅੰਮ੍ਰਿਤਸਰ : ਚੋਣ ਕਮਿਸ਼ਨ ਵਲੋਂ ਰਾਜਾਸਾਂਸੀ ਦੇ ਇਸ ਬੂਥ ''ਤੇ ਮੁੜ ਚੋਣਾਂ ਕਰਵਾਉਣ ਦਾ ਐਲਾਨ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ 19 ਮਈ ਨੂੰ ਪਈਆਂ ਵੋਟਾਂ ਸਬੰਧੀ ਪ੍ਰਾਪਤ ਰਿਪੋਰਟਾਂ ਨੂੰ ਘੋਖਣ ਉਪਰੰਤ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪੋਲਿੰਗ ਸ਼ਟੇਸਨ ਨੰ. 123 'ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਗਏ ਹਨ। ਇਹ ਵੋਟਾਂ 22 ਮਈ 2019 ਦਿਨ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪਵਾਈਆਂ ਜਾਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ 22 ਮਈ 2019 ਨੂੰ ਇਸ ਪੋਲਿੰਗ ਸਟੇਸ਼ਨ 'ਤੇ ਮੁੜ ਤੋਂ ਵੋਟਾਂ ਪਵਾਉਣ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਇਸ ਪੋਲਿੰਗ ਸਟੇਸ਼ਨ ਦੇ ਰਿਟਰਨਿੰਗ ਅਫਸਰ ਅਤੇ ਆਬਜ਼ਰਬਰਾਂ ਨੂੰ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਰਾਜਨੀਤਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੀ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। 
ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਲੋੜੀਂਦਾ ਸੁਰੱਖਿਆ ਸਟਾਫ, ਈ. ਵੀ. ਐੱਮ. ਮਸ਼ੀਨਾਂ ਅਤੇ ਪੋਲ ਸਟਾਫ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਚੋਣ ਕਮਿਸ਼ਨ ਵਲੋਂ ਇਸ ਪੋਲਿੰਗ ਸਟੇਸ਼ਨ ਅਧੀਨ ਆਉਂਦੇ ਬਾਸ਼ਿੰਦਿਆਂ ਨੂੰ 22 ਮਈ ਦੀ ਪੇਡ ਛੁੱਟੀ ਕਰਨ ਦਾ ਵੀ ਐਲਾਨ ਕੀਤਾ ਹੈ ਤਾਂ ਜੋ ਉਹ ਆਪਣੇ ਵੋਟਿੰਗ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।


author

Gurminder Singh

Content Editor

Related News