ਪਰਿਵਾਰ ਸਮੇਤ ਵੋਟ ਪਾਉਣ ਪੁੱਜੇ ਭਾਈ ਗੋਬਿੰਦ ਸਿੰਘ ਲੌਂਗੋਵਾਲ
Sunday, May 19, 2019 - 04:21 PM (IST)

ਲੌਂਗੋਵਾਲ (ਵਸ਼ਿਸ਼ਟ ,ਵਿਜੇ) : ਇਥੋਂ ਦੇ ਨਗਰ ਕੌਂਸਲ ਦਫਤਰ ਵਿਚ ਬਣੇ ਵਾਰਡ ਨੰਬਰ ਇਕ ਦੇ ਪੋਲਿੰਗ ਬੂਥ 'ਤੇ ਪਰਿਵਾਰ ਸਮੇਤ ਪੁੱਜ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਇਕ ਦੇਸ਼ ਵਾਸੀ ਨੂੰ ਆਪਣੇ ਇਸ ਮੌਲਿਕ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ । ਇਸ ਮੌਕੇ ਭਾਈ ਲੌਂਗੋਵਾਲ ਦੇ ਨਾਲ ਵੋਟ ਪਾਉਣ ਲਈ ਉਨ੍ਹਾਂ ਦੀ ਧਰਮ ਪਤਨੀ ਅਮਰਪਾਲ ਕੌਰ, ਬੇਟੀ ਗੁਰਮਨ ਕੌਰ ਤੇ ਸਪੁੱਤਰ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਵੀ ਮੌਜੂਦ ਸਨ।