ਕਾਂਗਰਸ ਤੇ ''ਆਪ'' ''ਤੇ ਵਰ੍ਹੀ ਹਰਸਿਮਰਤ ਕੌਰ ਬਾਦਲ
Saturday, Apr 13, 2019 - 06:50 PM (IST)
ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਫਿਰ ਹਾਕਮ ਧਿਰ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਉਣ ਵਾਲੀ ਕਾਂਗਰਸ ਦੀ ਹੁਣ ਪੋਲ ਖੁੱਲ੍ਹ ਚੁੱਕੀ ਹੈ, ਇਸ ਲਈ ਕੋਈ ਵੀ ਕਾਂਗਰਸ ਵੱਲੋਂ ਚੋਣ ਲੜਣ ਲਈ ਤਿਆਰ ਨਹੀਂ ਹੈ। ਹਰਸਿਮਰਤ ਬਾਦਲ ਪਿੰਡ ਤੁੰਗਵਾਲੀ ਦੇ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਪਰਿਵਾਰਾਂ ਨੂੰ ਅਕਾਲੀ ਦਲ 'ਚ ਸ਼ਾਮਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਹਰਸਿਮਰਤ ਨੇ ਕਿਹਾ ਕਿ ਮੁੱਖ ਮੰਤਰੀ ਨੇ ਗੁਟਕਾ ਸਾਹਿਬ ਹੱਥ 'ਚ ਫੜ ਕੇ ਨਸ਼ੇ ਖਤਮ ਕਰਨ ਦੀ ਝੂਠੀ ਸਹੁੰ ਖਾਦੀ ਸੀ ਜਦਕਿ ਹੁਣ ਪੰਜਾਬ ਵਿਚ ਨਸ਼ਾ ਤਿੰਨ ਗੁਣਾ ਵੱਧ ਗਿਆ ਹੈ।
ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੇ ਨਾਲ-ਨਾਲ ਆਮ ਆਦਮੀ ਪਾਰਟੀ 'ਤੇ ਵੀ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਦੀ ਬੀ-ਟੀਮ ਹੈ ਅਤੇ ਦੋਵੇਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਭੰਡੀ ਪ੍ਰਚਾਰ ਕਰ ਰਹੇ ਹਨ।