ਜਥੇਦਾਰ ਤੋਤਾ ਸਿੰਘ ਨੇ ਵੀ ਪਾਈ ਆਪਣੇ ਪਸੰਦੀਦਾ ਉਮੀਦਵਾਰ ਨੂੰ ਵੋਟ

Sunday, May 19, 2019 - 08:41 AM (IST)

ਜਥੇਦਾਰ ਤੋਤਾ ਸਿੰਘ ਨੇ ਵੀ ਪਾਈ ਆਪਣੇ ਪਸੰਦੀਦਾ ਉਮੀਦਵਾਰ ਨੂੰ ਵੋਟ

ਮੋਗਾ (ਗੋਪੀ ਰਾਓਕੇ)—ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 7ਵੇਂ ਅਤੇ ਆਖਰੀ ਗੇੜ ਦੀਆਂ ਵੋਟਾਂ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਦੇਸ਼ ਦੀ 17ਵੀਂ ਲੋਕ ਸਭਾ ਚੋਣਾਂ 'ਚ ਵੱਖੋ-ਵੱਖ ਸੂਬਿਆਂ 'ਚ ਹਜ਼ਾਰਾਂ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਅੱਜ ਪੰਜਾਬ ਦੇ ਮੈਦਾਨ 'ਚ ਉਤਰੇ 278 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ ਮਸ਼ੀਨਾਂ 'ਚ ਕੈਦ ਹੋ ਜਾਵੇਗੀ ਅਤੇ 23 ਮਈ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ। ਇਸ ਦੇ ਚੱਲਦਿਆਂ ਮੋਗਾ ਵਿਖੇ ਸਾਬਕਾ ਮੰਤਰੀ ਪੰਜਾਬ ਦੇ ਜਥੇਦਾਰ ਤੋਤਾ ਸਿੰਘ ਆਪਣੀ ਵੋਟ ਦੀ ਵਰਤੋਂ ਕੀਤੀ।


author

Shyna

Content Editor

Related News