ਬਾਦਲ ਪਰਿਵਾਰ ਨੇ ਇਕੱਠਿਆਂ ਪਾਈ ਵੋਟ
Sunday, May 19, 2019 - 05:16 PM (IST)

ਲੰਬੀ : ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਸਣੇ ਸਮੁੱਚੇ ਬਾਦਲ ਪਰਿਵਾਰ ਨੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਪਹੁੰਚ ਕੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਪਰਿਵਾਰ ਦੇ ਹੋਰ ਮੈਂਬਰ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ।
ਵੋਟ ਪਾਉਣ ਤੋਂ ਬਾਅਦ ਪੱਤਰਕਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਵਿਚ ਭਾਜਪਾ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਨਰਿੰਦਰ ਮੋਦੀ ਦੇ ਮੁੜ ਪ੍ਰਧਾਨ ਮੰਤਰੀ ਬਣਨ ਦੀ ਗੱਲ ਆਖੀ।