ਗੁਰਦਾਸਪੁਰ : ਵੋਟ ਪਾਉਣ ਆਏ ਬਾਜਵਾ ਫਿਰ ਨਾ ਟਲੇ, ਆਪਣਿਆਂ ਨੂੰ ਹੀ ਭੰਡਿਆ
Sunday, May 19, 2019 - 06:47 PM (IST)

ਗੁਰਦਾਸਪੁਰ/ਜਲੰਧਰ (ਵੈੱਬ ਡੈਸਕ, ਜਸਪ੍ਰੀਤ) : ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਦਰਅਸਲ ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਬੂਥ ਨੰਬਰ 149 'ਤੇ ਵੋਟ ਪਾਉਣ ਪਹੁੰਚੇ ਪ੍ਰਤਾਪ ਸਿੰਘ ਬਾਜਵਾ ਤੋਂ ਜਦੋਂ ਪੱਤਰਕਾਰਾਂ ਵਲੋਂ ਗੁਰਦਾਸਪੁਰ ਵਿਚ ਨਾ ਆਉਣ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਥੇ ਮੌਜੂਦਾ ਮੁੱਖ ਮੰਤਰੀ ਅਤੇ ਭਵਿੱਖ ਦੇ ਮੁੱਖ ਮੰਤਰੀ ਪਹਿਲਾਂ ਤੋਂ ਹੀ ਮੌਜੂਦ ਹਨ, ਇਸ ਲਈ ਉਨ੍ਹਾਂ ਦੀ ਉਥੇ ਕੋਈ ਜ਼ਰੂਰਤ ਨਹੀਂ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਫਤਿਹ ਸਿੰਘ ਬਾਜਵਾ ਉਨ੍ਹਾਂ ਵਲੋਂ ਹੀ ਚੋਣ ਪ੍ਰਚਾਰ ਕਰ ਰਹੇ ਹਨ ਪਰ ਉਨ੍ਹਾਂ ਦੀ ਇਥੇ ਬਹੁਤੀ ਜ਼ਰੂਰਤ ਨਹੀਂ ਸੀ।
ਦੱਸਣਯੋਗ ਹੈ ਕਿ ਇਹ ਪਹਿਲਾਂ ਮੌਕਾ ਨਹੀਂ ਹੈ ਜਦੋਂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ਖਿਲਾਫ ਬਿਆਨਬਾਜ਼ੀ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਬਾਜਵਾ ਦੇ ਪੰਜਾਬ ਸਰਕਾਰ ਨਾਲ ਮਤਭੇਦ ਸਮੇਂ ਸਮੇਂ 'ਤੇ ਉਜਾਗਰ ਹੁੰਦੇ ਰਹੇ ਹਨ।