ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਵੀ ਪਾਈ ਵੋਟ
Sunday, May 19, 2019 - 08:58 AM (IST)

ਪਟਿਆਲਾ (ਬਲਜਿੰਦਰ, ਰਾਣਾ)—ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 7ਵੇਂ ਅਤੇ ਆਖਰੀ ਗੇੜ ਦੀਆਂ ਵੋਟਾਂ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਦੇਸ਼ ਦੀ 17ਵੀਂ ਲੋਕ ਸਭਾ ਚੋਣਾਂ 'ਚ ਵੱਖੋ-ਵੱਖ ਸੂਬਿਆਂ 'ਚ ਹਜ਼ਾਰਾਂ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਅੱਜ ਪੰਜਾਬ ਦੇ ਮੈਦਾਨ 'ਚ ਉਤਰੇ 278 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ ਮਸ਼ੀਨਾਂ 'ਚ ਕੈਦ ਹੋ ਜਾਵੇਗੀ ਅਤੇ 23 ਮਈ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ। ਇਸ ਦੇ ਚੱਲਦਿਆਂ ਪਟਿਆਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਵੀ ਵੋਟ ਪਾਈ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦਾ ਮੁਕਾਬਲਾ ਕਾਂਗਰਸ ਉਮੀਦਵਾਰ ਪ੍ਰਨੀਤ ਕੌਰ, ਪੰਜਾਬ ਡੈਮੋਕ੍ਰੇਟਿਕ ਅਲਾਂਇੰਸ ਦੇ ਉਮੀਦਵਾਰ ਧਰਮਵੀਰ ਗਾਂਧੀ ਅਤੇ 'ਆਪ' ਉਮੀਦਵਾਰ ਨੀਨਾ ਮਿੱਤਲ ਨਾਲ ਹੈ।