ਕਾਂਗਰਸ ''ਚ ਬਗਾਵਤ ਤੇਜ਼, ਦੂਲੋ ਦੇ ਬਿਆਨ ਨੇ ਲਿਆਂਦਾ ਸਿਆਸੀ ਭੂਚਾਲ

04/13/2019 6:16:35 PM

ਨਵੀਂ ਦਿੱਲੀ/ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ 'ਚ ਉੱਠੀਆਂ ਬਾਗਵਤੀ ਸੁਰਾਂ ਵੱਧਦੀਆਂ ਜਾ ਰਹੀਆਂ ਹਨ। ਹੁਣ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੀ ਹੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਦੂਲੋ ਮੁਤਾਬਕ ਕਾਂਗਰਸ ਵਿਚ ਹੁਣ ਕਲਚਰ ਬਦਲ ਗਿਆ ਹੈ ਅਤੇ ਸਿਆਸਤ ਹੁਣ ਬਿਜ਼ਨੈੱਸ ਬਣ ਕੇ ਰਹਿ ਗਈ ਹੈ। ਦੂਲੋ ਨੇ ਕਿਹਾ ਕਿ ਪੈਸੇ ਵਾਲੇ ਲੋਕ ਹੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ ਜਦਕਿ ਵਰਕਰ ਦੀ ਕੋਈ ਸੁਣਵਾਈ ਨਹੀਂ ਹੈ ਅਤੇ ਟਿਕਟ ਵੀ ਪੈਸਿਆਂ ਵਾਲਿਆਂ ਨੂੰ ਹੀ ਦਿੱਤੀ ਜਾ ਰਹੀ ਹੈ। 
ਨਸ਼ੇ ਦੇ ਮਾਮਲੇ 'ਤੇ ਆਪਣੀ ਹੀ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਦੂਲੋ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ 'ਚ ਨਸ਼ਿਆਂ 'ਤੇ ਰੋਕਥਾਮ ਲਈ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਸਰਕਾਰ ਸੂਬੇ 'ਚ ਨਸ਼ੇ ਨੂੰ ਖਤਮ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਦੂਲੋ ਨੇ ਕਿਹਾ ਕਿ ਪੰਜਾਬ ਵਿਚ ਪੂਰੀ ਤਰ੍ਹਾਂ ਨਸ਼ਿਆਂ ਦਾ ਜਾਲ ਵਿਛਿਆ ਹੋਇਆ ਹੈ, ਇਸ ਵਿਚ ਪੁਲਸ ਅਫਸਰ ਅਤੇ ਲੀਡਰ ਵੀ ਮਿਲੇ ਹੋਏ ਹਨ, ਜਿਨ੍ਹਾਂ ਦੀ ਮਿਲੀ ਭੁਗਤ ਨਾਲ ਨਸ਼ੇ ਦਾ ਧੰਦਾ ਚੱਲ ਰਿਹਾ ਹੈ। ਕੈਪਟਨ ਸਰਕਾਰ 'ਤੇ ਭੜਾਸ ਕੱਢਦੇ ਹੋਏ ਦੂਲੋ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕਰਕੇ ਸੱਤਾ ਵਿਚ ਆ ਤਾਂ ਗਈ ਪਰ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ। 

Gurminder Singh

This news is Content Editor Gurminder Singh