ਚੋਣ ਕਮਿਸ਼ਨ ਵਲੋਂ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਦਾ ਤਬਾਦਲਾ
Wednesday, Apr 17, 2019 - 06:53 PM (IST)
ਚੰਡੀਗੜ੍ਹ : ਚੋਣ ਕਮਿਸ਼ਨ ਵਲੋਂ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਪਰਮਪਾਲ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ। ਪਰਮਪਾਲ ਸਿੰਘ ਦੀ ਜਗ੍ਹਾ ਵਿਕਰਮਜੀਤ ਦੁੱਗਲ ਨੂੰ ਅੰਮ੍ਰਿਤਸਰ ਦਿਹਾਤੀ ਦਾ ਨਵਾਂ ਐੱਸ. ਐੱਸ. ਪੀ. ਨਿਯੁਕਤ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਸੂਬਾ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਸ਼ਹਿਰੀ ਦੇ ਐੱਸ. ਐੱਸ. ਪੀ. ਪਰਮਪਾਲ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦੋ ਡਿਪਟੀ ਕਮਿਸ਼ਨਰਾਂ, 1 ਆਈ. ਜੀ. ਦਾ ਤਬਾਦਲਾ ਚੋਣ ਕਮਿਸ਼ਨ ਵਲੋਂ ਕੀਤਾ ਜਾ ਚੁੱਕਾ ਹੈ।