ਸੁਖਬੀਰ ਦੀ ਧੀ ਗੁਰਲੀਨ ਕੌਰ ਬਾਦਲ ਨੇ ਪਹਿਲੀ ਵਾਰ ਪਾਈ ਵੋਟ

05/19/2019 5:17:35 PM

ਬਠਿੰਡਾ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੋਤੀ ਅਤੇ ਸੁਖਬੀਰ-ਹਰਸਿਮਰਤ ਦੀ ਛੋਟੀ ਬੇਟੀ ਗੁਰਲੀਨ ਕੌਰ ਨੇ ਪਹਿਲੀ ਵਾਰ ਵੋਟ ਪਾ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ। ਇਸ ਦੌਰਾਨ ਗੁਰਲੀਨ ਕੌਰ ਨੂੰ ਚੋਣ ਕਮਿਸ਼ਨ ਅਧਿਕਾਰੀਆਂ ਵੱਲੋਂ ਪ੍ਰਸ਼ੰਸਾ ਪੱਤਰ ਵੀ ਦਿੱਤਾ ਗਿਆ। ਪਰਿਵਾਰ ਸਮੇਤ ਵੋਟ ਪਾਉਣ ਆਏ ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਤੇ ਪਾਰਟੀ ਪ੍ਰ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਬਹੁਤ ਕਮਜ਼ੋਰ ਹੈ।

PunjabKesari

ਅਕਾਲੀ ਦਲ ਵਧੀਆ ਲੀਡ ਨਾਲ ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰੇਗਾ। ਇਸ ਦੇ ਨਾਲ ਹੀ ਸੁਖਬੀਰ ਨੇ ਬਠਿੰਡਾ ਸੀਟ 'ਤੇ ਵੀ ਅਕਾਲੀ ਦਲ ਦੀ ਜਿੱਤ ਦਾ ਦਾਅਵਾ ਕੀਤਾ ਹੈ। 

PunjabKesari
ਇਸ ਮੌਕੇ ਪਰਿਵਾਰ ਸਣੇ ਵੋਟ ਪਾਉਣ ਆਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਵਿਚ ਭਾਜਪਾ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਨਰਿੰਦਰ ਮੋਦੀ ਦੇ ਮੁੜ ਪ੍ਰਧਾਨ ਮੰਤਰੀ ਬਣਨ ਦੀ ਗੱਲ ਆਖੀ।  


Gurminder Singh

Content Editor

Related News