26 ਨੂੰ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਨਾਮਜ਼ਦਗੀ ਕਰਨਗੇ ਦਾਖਲ

04/24/2019 6:51:01 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸੰਸਦੀ ਖੇਤਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਨਗੇ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਸਵੇਰੇ 10 ਵਜੇ ਆਪਣੇ ਸਮਰਥਕਾਂ ਦੇ ਨਾਲ ਸਾਬਕਾ ਸਿੰਚਾਈ ਮੰਤਰੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ ਦੇ ਘਰ ਤੋਂ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫਤਰ ਵਿਖੇ ਨਾਮਜ਼ਦਗੀ ਪੇਪਰ ਦਾਖਲ ਕਰਨ ਲਈ ਰਵਾਨਾ ਹੋਣਗੇ।

Gurminder Singh

This news is Content Editor Gurminder Singh