ਪਰਮਿੰਦਰ ਢੀਂਡਸਾ ਨੂੰ ਟਿਕਟ ਮਿਲਣ ''ਤੇ ਪਿਤਾ ਸੁਖਦੇਵ ਢੀਂਡਸਾ ਦਾ ਪਹਿਲਾ ਵੱਡਾ ਬਿਆਨ

Friday, Apr 05, 2019 - 06:02 PM (IST)

ਪਰਮਿੰਦਰ ਢੀਂਡਸਾ ਨੂੰ ਟਿਕਟ ਮਿਲਣ ''ਤੇ ਪਿਤਾ ਸੁਖਦੇਵ ਢੀਂਡਸਾ ਦਾ ਪਹਿਲਾ ਵੱਡਾ ਬਿਆਨ

ਸੰਗਰੂਰ : ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਮਿਲਣ 'ਤੇ ਸੁਖਦੇਵ ਸਿੰਘ ਢੀਂਡਸਾ ਨੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਅਕਾਲੀ ਦਲ 'ਚੋਂ ਅਸਤੀਫਾ ਦੇਣ ਵਾਲੇ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਪਰਮਿੰਦਰ ਸਿੰਘ ਨੂੰ ਮਨਾ ਕੀਤਾ ਸੀ ਕਿ ਉਹ ਸੰਗਰੂਰ ਤੋਂ ਲੋਕ ਸਭਾ ਚੋਣ ਨਾ ਲੜਨ ਪਰ ਫਿਰ ਵੀ ਹੁਣ ਜਦੋਂ ਉਹ ਚੋਣ ਲੜਨ ਜਾ ਰਹੇ ਹਨ ਤਾਂ ਉਹ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹਨ। 

PunjabKesari
ਸੁਖਦੇਵ ਸਿੰਘ ਢੀਂਡਸਾ ਨੇ ਖਰਾਬ ਸਿਹਤ ਹਵਾਲਾ ਦਿੰਦਿਆਂ ਸਾਫ ਕੀਤਾ ਕਿ ਉਹ ਪਰਮਿੰਦਰ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਰਮਿੰਦਰ ਨੇ ਜਿਹੜਾ ਵੀ ਫੈਸਲਾ ਲਿਆ ਹੈ, ਸੋਚ ਸਮਝ ਕੇ ਹੀ ਲਿਆ ਹੋਵੇਗਾ। ਹਾਲਾਂਕਿ ਉਨ੍ਹਾਂ ਕਿਹ ਕਿ ਉਹ ਪਰਮਿੰਦਰ ਨੂੰ ਲੋਕ ਸਭਾ ਚੋਣ ਨਾ ਲੜਨ ਬਾਰੇ ਪਹਿਲਾਂ ਹੀ ਚਿਤਾਵਨੀ ਦੇ ਚੁੱਕੇ ਸਨ ਪਰ ਬਾਵਜੂਦ ਇਸ ਦੇ ਇਕ ਪਿਤਾ ਹੋਣ ਦੇ ਨਾਤੇ ਉਨ੍ਹਾਂ ਦੀਆਂ ਸ਼ੁੱਭਕਾਮਨਾਵਾਂ ਪਰਮਿੰਦਰ ਦੇ ਨਾਲ ਹਨ।


author

Gurminder Singh

Content Editor

Related News