ਮੋਦੀ ਦੀ ਅਗਵਾਈ ''ਚ ਦੋਬਾਰਾ ਸਰਕਾਰ ਬਣਨਾ ਤੈਅ: ਸੋਮ ਪ੍ਰਕਾਸ਼

Tuesday, May 07, 2019 - 12:48 PM (IST)

ਮੋਦੀ ਦੀ ਅਗਵਾਈ ''ਚ ਦੋਬਾਰਾ ਸਰਕਾਰ ਬਣਨਾ ਤੈਅ: ਸੋਮ ਪ੍ਰਕਾਸ਼

ਹੁਸ਼ਿਆਰਪੁਰ (ਅਮਰੀਕ)— ਪੂਰੇ ਦੇਸ਼ ਅੰਦਰ ਮੋਦੀ ਲਹਿਰ ਚੱਲ ਰਹੀ ਹੈ ਅਤੇ ਲੋਕਾਂ ਨੇ ਇਕ ਵਾਰ ਫਿਰ ਤੋਂ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਦਾ ਮਨ ਬਣਾ ਲਿਆ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੇ ਚੋਣ ਪ੍ਰਚਾਰ ਦੌਰਾਨ ਟਾਂਡਾ ਵਿਖੇ ਕੀਤਾ। 
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਅੱਜ ਟਾਂਡਾ ਦੇ ਵੱਖ-ਵੱਖ ਪਿੰਡ ਦਾ ਦੌਰਾ ਕਰਨ ਆਏ ਸਨ। ਇਸ ਦੌਰਾਨ ਸੋਮ ਪ੍ਰਕਾਸ਼ ਨੇ ਪਿੰਡ ਤਲਵੰਡੀ ਸੱਲਾਂ 'ਚ ਬੀਬੀ ਸੁਖਦੇਵ ਕੌਰ ਸੱਲਾਂ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜ਼ਿਲਾ ਪ੍ਰਧਾਨ ਦੀ ਅਗਵਾਈ 'ਚ ਇਕ ਵਿਸ਼ਾਲ ਇਕੱਠ ਨੂੰ ਵੀ ਸੰਬੋਧਨ ਕੀਤਾ। 
ਜਨਤਾ ਨੂੰ ਸੰਬੋਧਨ ਕਰਦੇ ਹੋਏ ਸੋਮ ਪ੍ਰਕਾਸ਼ ਨੇ ਮੋਦੀ ਦੀ ਅਗਵਾਈ 'ਚ ਸਰਕਾਰ ਬਣਨਾ ਤੈਅ ਹੈ ਅਤੇ ਲੋਕਾਂ ਨੇ ਇਕ ਵਾਰ ਫਿਰ ਤੋਂ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਦਾ ਮੰਨ ਲਿਆ ਹੈ। ਉਨ੍ਹਾਂ ਨੇ ਕਿਹਾ ਕਿ  ਇਸ ਮੌਕੇ ਬੀਬੀ ਸੁਖਦੇਵ ਕੌਰ ਦੀ ਅਗਵਾਈ 'ਚ ਸੋਮ ਪ੍ਰਕਾਸ਼ ਨੂੰ ਸਨਮਾਨਤ ਵੀ ਕੀਤਾ ਗਿਆ।


author

shivani attri

Content Editor

Related News