ਗੜ੍ਹਸ਼ੰਕਰ ਪੁੱਜੇ ਮਨੀਸ਼ ਸਿਸੋਦੀਆ ਨੇ ਕੈਪਟਨ ਤੇ ਮੋਦੀ ''ਤੇ ਲਾਏ ਰਗੜੇ

Wednesday, May 15, 2019 - 12:59 PM (IST)

ਗੜ੍ਹਸ਼ੰਕਰ ਪੁੱਜੇ ਮਨੀਸ਼ ਸਿਸੋਦੀਆ ਨੇ ਕੈਪਟਨ ਤੇ ਮੋਦੀ ''ਤੇ ਲਾਏ ਰਗੜੇ

ਹੁਸ਼ਿਆਰਪੁਰ (ਅਮਰੀਕ)— ਗੜ੍ਹਸ਼ੰਕਰ ਪੁੱਜੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੈਪਟਨ ਸਰਕਾਰ ਅਤੇ ਅਕਾਲੀ-ਭਾਜਪਾ ਨੂੰ ਲੰਮੇ ਹੱਥੀਂ ਲੈਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਕੈਪਟਨ 'ਤੇ ਭਰੋਸਾ ਕਰਕੇ ਉਨ੍ਹਾਂ ਨੂੰ ਵੋਟਾਂ ਪਾਈਆਂ ਸਨ ਪਰ ਕੈਪਟਨ ਨੇ ਪੰਜਾਬ ਦੀ ਜਨਤਾ ਨਾਲ ਵਿਸ਼ਵਾਸਘਾਤ ਕੀਤਾ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸਨ ਉਹ ਆਪਣੇ ਵਾਅਦੇ ਪੂਰੇ ਨਹੀਂ ਕਰ ਸਕੇ। ਇਸ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ ਕੱਸਦੇ ਹੋਏ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਦੇਸ਼ ਨੂੰ ਬਰਬਾਦ ਕਰਨ 'ਚ ਕੋਈ ਵੀ ਕਸਰ ਨਹੀਂ ਛੱਡੀ। ਉਨ੍ਹਾਂ ਨੇ ਹਿੰਦੂ-ਮੁਸਲਿਮ ਦਾ ਝਗੜਾ ਕਰਵਾਉਣ 'ਚ ਵੀ ਕੋਈ ਕਸਰ ਨਹੀਂ ਛੱਡੀ ਹੈ।

PunjabKesari

ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਦਿੱਲੀ 'ਚ 'ਆਪ' ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਵੀ ਕੀਤਾ ਅਤੇ ਪੰਜਾਬ 'ਚ ਵੱਡੀ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸ਼ੇਰਗਿੱਲ ਦੇ ਹੱਕ 'ਚ ਗੜ੍ਹਸ਼ੰਕਰ ਵਿਖੇ ਚੋਣ ਪ੍ਰਚਾਰ ਕਰਨ ਲਈ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਜੈ ਕਿਸ਼ਨ ਰੋੜੀ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।


author

shivani attri

Content Editor

Related News