ਜਲੰਧਰ: ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ ਨੇ ਪਾਈ ਵੋਟ, ਕੀਤਾ ਜਿੱਤ ਦਾ ਦਾਅਵਾ

Sunday, May 19, 2019 - 11:45 AM (IST)

ਜਲੰਧਰ: ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ ਨੇ ਪਾਈ ਵੋਟ, ਕੀਤਾ ਜਿੱਤ ਦਾ ਦਾਅਵਾ

ਜਲੰਧਰ— ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸੰਤੋਖ ਸਿੰਘ ਚੌਧਰੀ ਨੇ 172 ਨੰਬਰ ਬੂਥ 'ਤੇ ਪਹੁੰਚ ਕੇ ਆਪਣੇ ਵੋਟ ਦੇ ਹੱਕ ਦੇ ਵਰਤੋਂ ਕੀਤੀ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ। 'ਜਗ ਬਾਣੀ' ਨਾਲ ਸੰਤੋਖ ਸਿੰਘ ਚੌਧਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਦੋਬਾਰਾ ਫਿਰ ਇਸ ਸੀਟ 'ਤੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ। ਪੰਜਾਬ ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸੀਟਾਂ 'ਤੇ ਕਾਂਗਰਸ ਜਿੱਤੇਗੀ। ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਕੋਲ ਹੋਰ ਕੋਈ ਚਾਰਾ ਨਹੀਂ ਸੀ ਅਤੇ ਇਸ ਲਈ ਫਿਲਮੀ ਸਿਤਾਰੇ ਨੂੰ ਚੋਣਾਂ ਲੜਾਈਆਂ ਹਨ। ਦੱਸ ਦੇਈਏ ਕਿ ਲੋਕ ਸਭਾ ਹਲਕਾ ਜਲੰਧਰ ਤੋਂ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਮੁੱਖ ਮੁਕਾਬਲਾ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਨਾਲ ਹੈ।


author

shivani attri

Content Editor

Related News