ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਨੇ ਪਾਈ ਵੋਟ
Sunday, May 19, 2019 - 10:59 AM (IST)

ਹੁਸ਼ਿਆਰਪੁਰ (ਅਮਰੀਕ)— ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੇ ਤਹਿਤ ਪੰਜਾਬ ਦੀਆਂ 13 ਸੀਟਾਂ 'ਤੇ ਅੱਜ ਵੋਟਿੰਗ ਹੋ ਰਹੀ ਹੈ। ਇਸੇ ਤਹਿਤ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ। ਦੱਸ ਦੇਈਏ ਕਿ ਸੋਮ ਪ੍ਰਕਾਸ਼ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ, ਆਪ' ਦੇ ਡਾ. ਰਵਜੋਤ ਸਿੰਘ, ਅਤੇ ਪੀ. ਡੀ. ਏ. ਦੇ ਸਾਂਝੇ ਉਮੀਦਾਵਰ ਖੁਸ਼ੀ ਰਾਮ ਨਾਲ ਹੋਵੇਗਾ।