ਪੰਜਾਬੀ ਗਾਇਕ ਹੰਸ ਰਾਜ ਹੰਸ ਤੇ ਯੁਵਰਾਜ ਹੰਸ ਨੇ ਪਾਈ ਵੋਟ

5/19/2019 12:54:47 PM

ਜਲੰਧਰ— ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅੱਜ ਵੋਟਾਂ ਪੈ ਰਹੀਆਂ ਹਨ, ਜੋਕਿ ਸ਼ਾਮ 6 ਵਜੇ ਤੱਕ ਵੋਟਾਂ ਪੈਣ ਦਾ ਕੰਮ ਜਾਰੀ ਰਹੇਗਾ। ਇਸੇ ਤਹਿਤ ਪੰਜਾਬ ਗਾਇਕ ਹੰਸ ਰਾਜ ਹੰਸ ਨੇ ਵੀ ਦਿੱਲੀ ਤੋਂ ਜਲੰਧਰ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਯੁਵਰਾਜ ਹੰਸ ਵੀ ਮੌਜੂਦ ਸਨ। ਦੱਸ ਦਈਏ ਹੰਸ ਰਾਜ ਹੰਸ ਲੋਕ ਸਭਾ ਚੋਣਾਂ 'ਚ ਦਿੱਲੀ ਦੀ ਸੀਟ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ। ਜਲੰਧਰ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਜਲੰਧਰ 'ਚ ਘਰ ਦੇ ਨੇੜੇ ਪਹੁੰਚੇ ਰਵਿੰਦਰਾ ਡੇ ਬੋਰਡਿੰਗ ਸਕੂਲ 'ਚ ਯੁਵਰਾਜ ਹੰਸ ਨਾਲ ਵੋਟ ਪਾਉਣ ਪਹੁੰਚੇ ਸਨ, ਜਿੱਥੇ ਦੋਹਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਵੋਟ ਪਾਉਣ ਤੋਂ ਬਾਅਦ ਹੰਸ ਰਾਜ ਹੰਸ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਵਾਰ ਵੀ ਮੋਦੀ ਸਰਕਾਰ ਹੀ ਆਵੇਗੀ ਅਤੇ ਬਾਕੀ ਸਾਰੀਆਂ ਪਾਰਟੀਆਂ ਨੂੰ ਹਰਾਏਗੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

shivani attri

This news is Edited By shivani attri